ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਸੋਮਵਾਰ ਟਵੀਟ ਕਰਕੇ ਦੱਸਿਆ ਕਿ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਵੱਡੀ ਕਾਰਵਾਈ ਕਰਦਿਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ 4 ਸ਼ੂਟਰਾਂ ਨੂੰ ਗਿ੍ਰਫਤਾਰ ਕਰਕੇ ਉਨ੍ਹਾਂ ਕੋਲੋਂ 6 ਪਿਸਤੌਲ ਅਤੇ 26 ਕਾਰਤੂਸ ਬਰਾਮਦ ਕੀਤੇ ਹਨ।
ਮੁਲਜ਼ਮਾਂ ਖਿਲਾਫ ਕਈ ਮਾਮਲੇ ਦਰਜ ਹਨ। ਮੁਲਜ਼ਮਾਂ ਦੀ ਪਛਾਣ ਮਹਿਫੂਜ਼ ਉਰਫ ਵਿਸ਼ਾਲ ਖ਼ਾਨ ਵਾਸੀ ਸੈਦਪੁਰਾ, ਡੇਰਾ ਬੱਸੀ, ਮਨਜੀਤ ਸਿੰਘ ਉਰਫ ਗੁਰੀ ਵਾਸੀ ਖੇੜੀ ਗੁਜਰਾਂ, ਡੇਰਾਬੱਸੀ, ਅੰਕਿਤ ਵਾਸੀ ਨਰੈਣਪੁਰ, ਪੰਚਕੂਲਾ ਅਤੇ ਗੋਲਡੀ ਵਾਸੀ ਖੇੜੀ, ਪੰਚਕੂਲਾ ਵਜੋਂ ਹੋਈ ਹੈ।