25 C
Jalandhar
Friday, November 22, 2024
spot_img

ਮਾਨ ਨੇ 98 ਐਮਰਜੈਂਸੀ ਰਿਸਪਾਂਸ ਵਹੀਕਲਜ਼ ਨੂੰ ਦਿਖਾਈ ਹਰੀ ਝੰਡੀ

ਚੰਡੀਗੜ੍ਹ (ਗੁਰਜੀਤ ਬਿੱਲਾ)
ਅਪਰਾਧ ਨਾਲ ਨਜਿੱਠਣ ਲਈ ਪੰਜਾਬ ਪੁਲਸ ਨੂੰ ਵਧੇਰੇ ਪ੍ਰਭਾਵੀ, ਤੁਰੰਤ ਅਤੇ ਜਵਾਬਦੇਹ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ 98 ਐਮਰਜੈਂਸੀ ਰਿਸਪਾਂਸ ਵਹੀਕਲਜ਼ (ਈ ਆਰ ਵੀਜ਼) ਦੇ ਫਲੀਟ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਤਾਂ ਜੋ ਮੁਸ਼ਕਲਾਂ ਵਿੱਚ ਫਸੇ ਵਿਅਕਤੀਆਂ ਨੂੰ ਲੋੜੀਂਦੀਆਂ ਐਮਰਜੈਂਸੀ ਸੇਵਾਵਾਂ ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ ਜਾਂ ਡਾਇਲ 112 ਉਤੇ ਕਾਲ ਪ੍ਰਾਪਤ ਕਰਨ ਤੋਂ ਬਾਅਦ ਸਮਾਂਬੱਧ ਢੰਗ ਨਾਲ ਮੁਹੱਈਆ ਕੀਤੀਆਂ ਜਾ ਸਕਣ।
ਉਹਨਾ ਕਿਹਾ ਕਿ ਮੋਬਾਈਲ ਡੇਟਾ ਟਰਮੀਨਲਜ਼ (ਐੱਮ ਡੀ ਟੀ) ਅਤੇ ਗਲੋਬਲ ਪੁਜ਼ੀਸ਼ਨਿੰਗ ਸਿਸਟਮ (ਜੀ ਪੀ ਐੱਸ ) ਨਾਲ ਲੈਸ ਇਹ ਈ ਆਰ ਵੀਜ਼ ਕਿਸੇ ਵੀ ਅਪਰਾਧਿਕ ਘਟਨਾ ਮੌਕੇ ਤੁਰੰਤ ਮੌਕੇ ’ਤੇ ਪਹੁੰਚਣਗੇ ਅਤੇ ਇਹ ਸੂਬੇ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ਦੇ ਥਾਣਿਆਂ ਅਧੀਨ ਤਾਇਨਾਤ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੀੜਤ ਵਿਅਕਤੀਆਂ ਦੀਆਂ ਸ਼ਿਕਾਇਤਾਂ ਨੂੰ ਹੱਥੀਂ ਨੋਟ ਕਰਨ ਅਤੇ ਫਿਰ 20-25 ਮਿੰਟ ਦੇ ਸਮੇਂ ਵਿੱਚ ਇਸ ’ਤੇ ਕਾਰਵਾਈ ਕਰਨ ਦੀ ਪੁਰਾਣੀ ਪ੍ਰਣਾਲੀ ਦੇ ਉਲਟ ਇਹ ਈ ਆਰ ਵੀਜ਼ ਮੌਕੇ ’ਤੇ ਕਾਰਵਾਈ ਕਰਕੇ ਸ਼ਿਕਾਇਤਕਰਤਾ ਦੀ ਤੁਰੰਤ ਮਦਦ ਕਰਨਗੇ। ਉਨ੍ਹਾ ਕਿਹਾ ਕਿ ਈ ਆਰ ਵੀਜ਼ ਨੂੰ ਪਬਲਿਕ ਸੇਫਟੀ ਆਂਸਰਿੰਗ ਪੁਆਇੰਟ (ਪੀ ਐੱਸ ਏ ਪੀ) ਡਾਇਲ 112 ਦੇ ਕੇਂਦਰੀਕਿ੍ਰਤ ਕਾਲ ਰਿਸੀਵਿੰਗ ਸੈਂਟਰ ਅਤੇ ਐੱਮ ਡੀ ਟੀਜ਼ ਦੀ ਮਦਦ ਨਾਲ ਜ਼ਿਲ੍ਹਾ ਕੋਆਰਡੀਨੇਸ਼ਨ ਸੈਂਟਰ (ਡੀ ਸੀ ਸੀ) ਨਾਲ ਜੋੜਿਆ ਜਾਵੇਗਾ। ਇਸ ਤੋਂ ਇਲਾਵਾ ਮਾਨ ਨੇ ਕਿਹਾ ਕਿ ਇਨ੍ਹਾਂ ਐਮਰਜੈਂਸੀ ਰਿਸਪਾਂਸ ਵਾਹਨਾਂ ਦੀ ਲਾਈਵ ਲੋਕੇਸ਼ਨ ਡਾਇਲ 112 ਕੰਟਰੋਲ ਰੂਮ (ਪੀ ਐੱਸ ਏ ਪੀ) ਅਤੇ ਜ਼ਿਲ੍ਹਾ ਕੋਆਰਡੀਨੇਟਰ ਸੈਂਟਰ ਵਿਖੇ ਮੋਬਾਇਲ ਡੇਟਾ ਟਰਮੀਨਲ ਡਿਵਾਈਸਾਂ ਦੀ ਮਦਦ ਨਾਲ ਉਪਲੱਬਧ ਹੋਵੇਗੀ, ਜਿਸ ਨਾਲ ਲੋਕਾਂ ਦੀ ਸਮਾਂਬੱਧ ਢੰਗ ਨਾਲ ਮਦਦ ਯਕੀਨੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਕੋਲ ਬਾਕੀ ਸੂਬਿਆਂ ਨਾਲ ਵੰਡਣ ਲਈ ਵਾਧੂ ਪਾਣੀ ਦੀ ਇਕ ਵੀ ਬੂੰਦ ਨਹੀਂ। ਉਨ੍ਹਾ ਕਿਹਾ ਕਿ ਪੰਜਾਬ ਪਹਿਲਾਂ ਹੀ ਸੂਬੇ ਵਿੱਚ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਸਖਤ ਉਪਰਾਲੇ ਕਰ ਰਿਹਾ ਹੈ ਅਤੇ ਸਮੁੱਚੇ ਮਾਲਵਾ ਖੇਤਰ ਦੀ ਪਾਣੀ ਦੀ ਲੋੜ ਨੂੰ ਪੂਰਾ ਕਰਨ ਵਾਲੀ ਸਰਹਿੰਦ ਫੀਡਰ ਵਿੱਚ ਸਿਰਫ 5200 ਕਿਊਸਿਕ ਪਾਣੀ ਦੀ ਸਮਰੱਥਾ ਹੈ, ਜਦੋਂ ਕਿ ਇੰਦਰਾ ਗਾਂਧੀ ਨਹਿਰ ਦੀ ਸਮਰੱਥਾ 18,000 ਕਿਊਸਿਕ ਪਾਣੀ ਦੀ ਹੈ। ਉਹਨਾ ਕਿਹਾ ਕਿ ਜੇ ਰਾਜਸਥਾਨ ਨੂੰ ਪਾਣੀ ਦੀ ਲੋੜ ਹੈ ਤਾਂ ਉਹ ਆਪਣਾ ਤੈਅ ਹਿੱਸਾ ਹੀ ਲੈ ਸਕਦਾ ਹੈ, ਕਿਉਂਕਿ ਪੰਜਾਬ ਨੂੰ ਪਹਿਲਾਂ ਹੀ ਆਪਣੇ ਕਿਸਾਨਾਂ ਦੀਆਂ ਲੋੜਾਂ ਪੂਰੀਆਂ ਕਰਨੀਆਂ ਔਖੀਆਂ ਲੱਗ ਰਹੀਆਂ ਹਨ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਪੁਲਸ ਵੱਲੋਂ ਮੌਜੂਦਾ ਸਮੇਂ ਵਰਤੇ ਜਾ ਰਹੇ ਅਤਿ-ਆਧੁਨਿਕ ਹਥਿਆਰਾਂ ਦੀ ਪ੍ਰਦਰਸ਼ਨੀ ਦਾ ਵੀ ਮੁਆਇਨਾ ਕੀਤਾ। ਮੁੱਖ ਮੰਤਰੀ ਦੇ ਨਾਲ ਉਨ੍ਹਾ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ, ਵਧੀਕ ਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ, ਡਾਇਰੈਕਟਰ ਜਨਰਲ ਆਫ ਪੁਲਸ (ਡੀ ਜੀ ਪੀ) ਗੌਰਵ ਯਾਦਵ ਅਤੇ ਹੋਰ ਵੀ ਮੌਜੂਦ ਸਨ।

Related Articles

LEAVE A REPLY

Please enter your comment!
Please enter your name here

Latest Articles