33.5 C
Jalandhar
Monday, May 27, 2024
spot_img

ਕਾਮਰੇਡ ਅਵਤਾਰ ਸਿੰਘ ਮਲਹੋਤਰਾ ਦੀ ਬਰਸੀ ਮਨਾਈ

ਸ਼ਾਹਕੋਟ, (ਗਿਆਨ ਸੈਦਪੁਰੀ)-ਅਣਖੀ ਭਵਨ ਸੁਨਾਮ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਆਪਣੇ ਮਹਿਬੂਬ ਆਗੂ ਕਾਮਰੇਡ ਅਵਤਾਰ ਸਿੰਘ ਮਲਹੋਤਰਾ ਦੀ ਬਰਸੀ ਮਨਾਈ ਗਈ। ਸਭ ਤੋਂ ਪਹਿਲਾਂ ਉਹਨਾ ਨੂੰ 2 ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਹਨਾ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਐਡਵੋਕੇਟ ਸੰਪੂਰਨ ਸਿੰਘ ਛਾਜਲੀ ਨੇ ਕੀਤੀ। ਇਸ ਮੌਕੇ ਇਕੱਠੇ ਹੋਏ ਸਾਥੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਸੀ ਪੀ ਆਈ ਪੰਜਾਬ ਦੇ ਸਕੱਤਰੇਤ ਮੈਂਬਰ ਭੁਪਿੰਦਰ ਸਾਂਬਰ ਅਤੇ ਹਰਦੇਵ ਬਖਸ਼ੀਵਾਲਾ ਨੇ ਕਿਹਾ ਕਿ ਅਵਤਾਰ ਸਿੰਘ ਮਲਹੋਤਰਾ ਭਾਰਤੀ ਕਮਿਊਨਿਸਟ ਪਾਰਟੀ ਦੇ ਵੱਡੇ ਆਗੂ ਅਤੇ ਮਾਰਕਸਵਾਦ/ ਲੈਨਿਨਵਾਦ ਦੀ ਵਿਚਾਰਧਾਰਾ ਦੇ ਵਿਦਵਾਨ ਸਨ। ਉਨ੍ਹਾ ਦੀ ਮਿਹਨਤ ਸਦਕਾ ਹੀ ਭਾਰਤ ਪੱਧਰ ’ਤੇ ਵਿਦਿਆਰਥੀਆਂ ਦੀ ਜਥੇਬੰਦੀ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਅਤੇ ਨੌਜਵਾਨ ਭਾਰਤ ਸਭਾ ਬਣ ਸਕੀਆਂ। ਇਸ ਮੌਕੇ ਸੀ ਪੀ ਆਈ ਪੰਜਾਬ ਦੇ ਸਕੱਤਰੇਤ ਮੈਂਬਰ ਬਲਦੇਵ ਸਿੰਘ ਨਿਹਾਲਗੜ੍ਹ, ਜ਼ਿਲ੍ਹਾ ਸਕੱਤਰ ਸੁਖਦੇਵ ਸ਼ਰਮਾ, ਸੀ ਪੀ ਆਈ (ਅੱੈਮ) ਤਹਿਸੀਲ ਸੁਨਾਮ ਦੇ ਸਕੱਤਰ ਵਰਿੰਦਰ ਕੌਸ਼ਿਕ, ਨਗਰ ਕੌਂਸਲ ਜੋਗਾ ਦੇ ਪ੍ਰਧਾਨ ਗੁਰਮੀਤ ਸਿੰਘ ਜੋਗਾ ਨੇ ਕਿਹਾ ਕਿ ਕਾਮਰੇਡ ਮਲਹੋਤਰਾ ਦਾ ਪੰਜਾਬ ਅਤੇ ਦੇਸ਼ ਵਿੱਚ ਕਮਿਊਨਿਸਟ ਲਹਿਰ ਖੜ੍ਹੀ ਕਰਨ ਵਿੱਚ ਬਹੁਤ ਵੱਡਾ ਯੋਗਦਾਨ ਸੀ। ਉਹ ਲਾਹੌਰ ਯੂਨੀਵਰਸਿਟੀ ਤੋਂ ਗੋਲਡ ਮੈਡਲਿਸਟ ਸਨ ਅਤੇ ਉਨ੍ਹਾ ਅਜ਼ਾਦੀ ਤੋਂ ਪਹਿਲਾਂ ਪ੍ਰਾਪਤ ਕੀਤੀ ਪ੍ਰੋਫੈਸਰ ਦੀ ਨੌਕਰੀ ਛੱਡ ਕੇ ਆਪਣਾ ਸਮੁੱਚਾ ਜੀਵਨ ਕਮਿਊਨਿਸਟ ਪਾਰਟੀ ਅਤੇ ਮਜ਼ਦੂਰ ਜਮਾਤ ਦੇ ਲੇਖੇ ਲਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਦੇਵ ਸਿੰਘ ਬਾਹੀਆ, ਮਾਸਟਰ ਦਲਬਾਰ ਸਿੰਘ, ਗਮਦੂਰ ਸਿੰਘ, ਮਹਿੰਦਰ ਪਾਲ ਮੁਹਾਲੀ, ਰਾਮ ਸਰੂਪ ਢੈਪਈ ਤੇ ਜਗਦੀਸ਼ ਸਿੰਘ ਬਖਸ਼ੀਵਾਲਾ ਆਦਿ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles