33.5 C
Jalandhar
Monday, May 27, 2024
spot_img

‘ਆਪ’ ਨੂੰ ਠਾਕਰੇ ਦਾ ਵੀ ਸਾਥ ਮਿਲਿਆ

ਮੁੰਬਈ (ਗੁਰਜੀਤ ਬਿੱਲਾ) : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕੇਂਦਰ ਦੇ ਆਰਡੀਨੈਂਸ ਖਿਲਾਫ ਵਿਰੋਧੀ ਪਾਰਟੀਆਂ ਨੂੰ ਇਕੱਠਾ ਕਰਨ ਦੀ ਮੁਹਿੰਮ ਰੰਗ ਲਿਆ ਰਹੀ ਹੈ। ਬੁੱਧਵਾਰ ਨੂੰ ਊਧਵ ਠਾਕਰੇ ਦੀ ਸ਼ਿਵ ਸੈਨਾ ਨੇ ਵੀ ਦਿੱਲੀ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਡਿਪਟੀ ਸੀ ਐੱਮ ਤੇਜਸਵੀ ਯਾਦਵ ਰਾਜ ਸਭਾ ਵਿੱਚ ਇਸ ਆਰਡੀਨੈਂਸ ਦਾ ਵਿਰੋਧ ਕਰਨ ਦਾ ਐਲਾਨ ਕਰ ਚੁੱਕੇ ਹਨ।
ਕੇਜਰੀਵਾਲ ਨੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਦਿੱਲੀ ਦੇ ਲੋਕਾਂ ਨੇ ਆਪਣੇ ਹੱਕਾਂ ਲਈ ਲੰਬੀ ਲੜਾਈ ਲੜੀ ਹੈ। 2015 ਵਿੱਚ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਮੋਦੀ ਸਰਕਾਰ ਨੇ ਨੋਟੀਫਿਕੇਸ਼ਨ ਪਾਸ ਕਰਕੇ ਸਾਡੇ ਸਾਰੇ ਅਧਿਕਾਰ ਖੋਹ ਲਏ। ਫਰਵਰੀ 2015 ਵਿੱਚ ਸਾਡੀ ਸਰਕਾਰ ਬਣਦੀ ਹੈ ਅਤੇ ਮਈ ਵਿੱਚ (ਤਿੰਨ ਮਹੀਨਿਆਂ ਦੇ ਅੰਦਰ) ਮੋਦੀ ਸਰਕਾਰ ਨੋਟੀਫਿਕੇਸ਼ਨ ਜਾਰੀ ਕਰਕੇ ਸਾਡੀਆਂ ਸ਼ਕਤੀਆਂ ਖੋਹ ਲੈਂਦੀ ਹੈ। ਇਸ ਤੋਂ ਬਾਅਦ ਦਿੱਲੀ ਦੇ ਲੋਕਾਂ ਨੇ 8 ਸਾਲ ਤੱਕ ਸੁਪਰੀਮ ਕੋਰਟ ਵਿੱਚ ਆਪਣੇ ਹੱਕਾਂ ਲਈ ਲੜਾਈ ਲੜੀ। 8 ਸਾਲਾਂ ਦੀ ਲੰਮੀ ਲੜਾਈ ਤੋਂ ਬਾਅਦ ਜਿਸ ਦਿਨ ਸੁਪਰੀਮ ਕੋਰਟ ਦਾ ਫੈਸਲਾ ਆਇਆ, ਸਿਰਫ 8 ਦਿਨਾਂ ਦੇ ਅੰਦਰ ਕੇਂਦਰ ਸਰਕਾਰ ਨੇ ਆਰਡੀਨੈਂਸ ਲਿਆ ਕੇ ਸਾਡੇ ਤੋਂ ਸਾਰੇ ਅਧਿਕਾਰ ਖੋਹ ਲਏ।
ਊਧਵ ਠਾਕਰੇ ਨੇ ਕਿਹਾ ਕਿ ਆਉਣ ਵਾਲਾ ਸਾਲ ਚੋਣਾਂ ਦਾ ਹੈ। ਜੇਕਰ ਇਸ ਵਾਰ ਰੇਲ ਗੱਡੀ ਖੁੰਝ ਗਈ ਤਾਂ ਸਾਡੇ ਦੇਸ਼ ਵਿੱਚੋਂ ਲੋਕਤੰਤਰ ਸਦਾ ਲਈ ਅਲੋਪ ਹੋ ਜਾਵੇਗਾ। ਅਸੀਂ ਲੋਕਤੰਤਰ ਨੂੰ ਬਚਾਉਣ ਲਈ ਇਕੱਠੇ ਹੋਏ ਹਾਂ। ਮੈਂ ‘ਵਿਰੋਧੀ ਧਿਰ ਏਕਤਾ’ ਸ਼ਬਦ ਦੀ ਵਰਤੋਂ ਨਹੀਂ ਕਰਾਂਗਾ, ਕਿਉਂਕਿ ਅਸੀਂ ਕਿਸੇ ਦੇ ਵਿਰੋਧ ਵਿੱਚ ਨਹੀਂ ਹਾਂ। ਅਸੀਂ ਸਾਰੇ ਦੇਸ਼ ਭਗਤ ਹਾਂ। ਜਿਹੜੇ ਲੋਕ ਲੋਕਤੰਤਰ ਨੂੰ ਦੇਸ਼ ਵਿੱਚੋਂ ਕੱਢਣਾ ਚਾਹੁੰਦੇ ਹਨ, ਅਸੀਂ ਅਜਿਹੇ ਲੋਕਾਂ ਨੂੰ ਲੋਕਤੰਤਰ ਵਿਰੋਧੀ ਕਹਿੰਦੇ ਹਾਂ। ਅੱਜ ਅਸੀਂ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਅਤੇ ਇਨ੍ਹਾਂ ਲੋਕਤੰਤਰ ਵਿਰੋਧੀ ਲੋਕਾਂ ਖਿਲਾਫ ਲੜਨ ਲਈ ਇਕੱਠੇ ਹੋਏ ਹਾਂ।

Related Articles

LEAVE A REPLY

Please enter your comment!
Please enter your name here

Latest Articles