ਦੋ ਏ ਐੱਸ ਆਈ ਗਿ੍ਰਫਤਾਰ

0
301

ਚੰਡੀਗੜ੍ਹ : ਵਿਜੀਲੈਂਸ ਬਿਊਰੋ ਨੇ ਏ ਐੱਸ ਆਈ ਬਲਜਿੰਦਰ ਸਿੰਘ ਮੰਡ, ਇੰਚਾਰਜ ਪੁਲਸ ਚੌਕੀ ਫੇਜ਼-6 ਮੁਹਾਲੀ ਅਤੇ ਉਸ ਨਾਲ ਹੀ ਤਾਇਨਾਤ ਏ ਐੱਸ ਆਈ ਕੁਲਦੀਪ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿ੍ਰਫਤਾਰ ਕੀਤਾ ਹੈ। ਰਵਿੰਦਰ ਕੁਮਾਰ ਵਾਸੀ ਮੁੰਡੀਆਂ ਕਲਾਂ (ਲੁਧਿਆਣਾ) ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਸੀ ਕਿ ਉਸ ਦੇ ਦੋਸਤ ਪਾਰਸ ਨੂੰ ਚੌਕੀ ਇੰਚਾਰਜ ਨੇ ਸ਼ਰਾਬ ਦੇ ਮਾਮਲੇ ’ਚ ਗਿ੍ਰਫਤਾਰ ਕੀਤਾ ਸੀ।
ਦੋਹਾਂ ਪੁਲਸ ਅਫਸਰਾਂ ਨੇ ਪਾਰਸ, ਜਿਸ ਦਾ ਆਉਣ ਵਾਲੇ ਦਿਨਾਂ ’ਚ ਵਿਆਹ ਹੋਣਾ ਤੈਅ ਸੀ, ਦੀ ਜ਼ਮਾਨਤ ਕਰਾਉਣ ’ਚ ਮਦਦ ਕਰਨ ਬਦਲੇ ਵੱਖ-ਵੱਖ ਤਰੀਕਾਂ ’ਤੇ 45,000 ਰੁਪਏ ਲਏ। ਦੋਹਾਂ ਨੇ ਇਸੇ ਮਾਮਲੇ ’ਚ ਇੱਕ ਹੋਰ ਦੋਸਤ ਹਰਮੀਤ ਸਿੰਘ ਨੂੰ ਬਤੌਰ ਸਹਿ-ਦੋਸ਼ੀ ਸ਼ਾਮਲ ਨਾ ਕਰਨ ਬਦਲੇ 50,000 ਰੁਪਏ ਹੋਰ ਮੰਗੇ।
ਵਿਜੀਲੈਂਸ ਨੇ ਮੰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ 25,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਕੇਸ ਦੇ ਤਫਤੀਸ਼ੀ ਅਫਸਰ ਕੁਲਦੀਪ ਸਿੰਘ ਨੂੰ ਵੀ ਗਿ੍ਰਫ਼ਤਾਰ ਕਰ ਲਿਆ।

LEAVE A REPLY

Please enter your comment!
Please enter your name here