ਪਵਾਰ ਵੱਲੋਂ ਵੀ ‘ਆਪ’ ਦੀ ਹਮਾਇਤ

0
196

ਮੁੰਬਈ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਇਥੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ। ਪਵਾਰ ਨੇ ਉਨ੍ਹਾਂ ਨੂੰ ਆਪਣਾ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ।
ਕੇਜਰੀਵਾਲ ਤੇ ਮਾਨ ਨੇ ਬੁੱਧਵਾਰ ਸ਼ਿਵ ਸੈਨਾ (ਯੂ ਬੀ ਟੀ) ਦੇ ਪ੍ਰਧਾਨ ਊਧਵ ਠਾਕਰੇ ਨਾਲ ਦਿੱਲੀ ’ਚ ਸੇਵਾਵਾਂ ਦੇ ਨਿਯੰਤਰਣ ਲਈ ਕੇਂਦਰ ਸਰਕਾਰ ਦੇ ਆਰਡੀਨੈਂਸ ਵਿਰੁੱਧ ‘ਆਪ’ ਦੀ ਲੜਾਈ ਲਈ ਸਮਰਥਨ ਮੰਗਣ ਵਾਸਤੇ ਮੁਲਾਕਾਤ ਕੀਤੀ ਸੀ।

LEAVE A REPLY

Please enter your comment!
Please enter your name here