36.7 C
Jalandhar
Friday, April 19, 2024
spot_img

ਪੰਜਾਬ ਦੇ ਸੈਂਕੜੇ ਕਿਸਾਨ ਭਲਵਾਨਾਂ ਦੇ ਧਰਨੇ ’ਚ ਪੁੱਜੇ

ਨਵੀਂ ਦਿੱਲੀ/ਬਠਿੰਡਾ (ਗਿਆਨ ਸੈਦਪੁਰੀ/ਬਖਤੌਰ ਢਿੱਲੋਂ)
ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਅਤੇ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਦਾ ਜਥਾ ਵੀਰਵਾਰ ਜੰਤਰ ਮੰਤਰ ਵਿਖੇ ਭਾਰਤੀ ਕੁਸ਼ਤੀ ਫੈਡਰੇਸਨ ਦੀਆਂ ਮਹਿਲਾ ਭਲਵਾਨਾਂ ਵੱਲੋਂ ਇਨਸਾਫ ਲਈ ਲਾਏ ਹੋਏ ਧਰਨੇ ਵਿੱਚ ਪਹੁੰਚਿਆ।
ਕਿਸਾਨ ਆਗੂਆਂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਜਦੋਂ ਤੱਕ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬਿ੍ਰਜ ਭੂਸ਼ਣ ਸ਼ਰਣ ਸਿੰਘ ਨੂੰ ਗਿ੍ਰਫਤਾਰ ਕਰਕੇ ਸੀਖਾਂ ਪਿੱਛੇ ਬੰਦ ਨਹੀਂ ਕੀਤਾ ਜਾਂਦਾ, ਓਨਾ ਚਿਰ ਜਥੇਬੰਦੀ ਅੰਦੋਲਨ ਚਲਾ ਰਹੇ ਖਿਡਾਰੀਆਂ ਦੇ ਹਰ ਫੈਸਲੇ ’ਤੇ ਪਹਿਰਾ ਦੇਵੇਗੀ। ਉਹਨਾਂ ਕਿਹਾ ਕਿ ਦੇਸ਼ ਦੀ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਪਰਚਾ ਦਰਜ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਦੋਸ਼ੀ ਨੂੰ ਬਚਾਉਣ ਲਈ ਸਾਰੇ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਦੇਸ਼ ਦੀਆਂ ਜਮਹੂਰੀ ਕਦਰਾਂ-ਕੀਮਤਾਂ ਦਾ ਕਤਲ ਕਰ ਰਹੀ ਹੈ।
ਧਰਨੇ ਨੂੰ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮੌਲਵੀਵਾਲਾ, ਸੂਰਤ ਸਿੰਘ ਧਰਮਕੋਟ ਅਤੇ ਲਖਬੀਰ ਸਿੰਘ ਨਿਜ਼ਾਮਪੁਰ ਨੇ ਵੀ ਸੰਬੋਧਨ ਕੀਤਾ। ਪੰਜਾਬ ਭਰ ਵਿੱਚੋਂ ਜਥੇਬੰਦੀ ਦੇ ਆਗੂ ਚਮਕੌਰ ਸਿੰਘ, ਜਸਵੀਰ ਸਿੰਘ ਝੱਜ, ਬਲਕਾਰ ਸਿੰਘ ਵਲਟੋਹਾ, ਰੂਪ ਸਿੰਘ ਢਿੱਲੋਂ, ਤਰਸੇਮ ਸਿੰਘ ਨੰਗਲ, ਚਰਨਜੀਤ ਸਿੰਘ, ਹਰਦੇਵ ਸਿੰਘ ਬਖਸ਼ੀਵਾਲਾ, ਕੁਲਵੰਤ ਬਾਵਾ, ਹਰਦਿਆਲ ਸਿੰਘ ਘਾਲੀ, ਸੁਬੇਗ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ ਮੁਹਾਲੀ, ਬਰਿਜ ਲਾਲ ਪਟਿਆਲਾ, ਜਸਵਿੰਦਰ ਸਿੰਘ ਮੰਗਲ, ਵਜ਼ੀਰ ਚੰਦ, ਸਤਿਆਪਾਲ ਸੈਣੀ, ਮੁਕੰਦ ਸਿੰਘ, ਜੈਪਾਲ ਸਿੰਘ, ਗੁਰਪ੍ਰੀਤ ਕੌਰ ਅਤੇ ਗੁਰਪ੍ਰੀਤ ਸਿੰਘ ਕੱਟਿਆਂਵਾਲੀ ਆਦਿ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles