38.1 C
Jalandhar
Friday, April 19, 2024
spot_img

ਬਿਜਲੀ ਬਿੱਲਾਂ ਦੇ ਡਿਫਾਲਟਰਾਂ ਲਈ ਸੁਨਹਿਰੀ ਮੌਕਾ, ਵਿਆਜ ਤੇ ਫਿਕਸਡ ਚਾਰਜ ‘ਚ ਛੋਟ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖਪਤਕਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ (ਓ ਟੀ ਐਸ) ਦਾ ਐਲਾਨ ਕੀਤਾ ਹੈ ਤਾਂ ਜੋ ਆਰਥਕ ਮਜਬੂਰੀਆਂ ਕਰਕੇ ਜਿਨ੍ਹਾਂ ਦੇ ਕੁਨੈਕਸ਼ਨ ਕੱਟੇ ਗਏ ਸਨ ਜਾਂ ਮੁੜ ਜੋੜੇ ਨਹੀਂ ਜਾ ਰਹੇ ਸੀ, ਉਨ੍ਹਾਂ ਨੂੰ ਸੁਨਹਿਰੀ ਮੌਕਾ ਮਿਲੇ | ਇਹ ਸਕੀਮ ਤਿੰਨ ਮਹੀਨਿਆਂ ਲਈ ਹਰ ਵਰਗ ਦੇ ਖਪਤਕਾਰਾਂ, ਖਾਸ ਤੌਰ ‘ਤੇ ਉਦਯੋਗਕ ਖਪਤਕਾਰਾਂ ਲਈ ਜਾਰੀ ਰਹੇਗੀ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ ਐਸ ਪੀ ਸੀ ਐਲ) ਦੀਆਂ ਸਾਰੀਆਂ ਸ਼੍ਰੇਣੀਆਂ ਦੇ ਖਪਤਕਾਰਾਂ ਖਾਸ ਤੌਰ ‘ਤੇ ਉਦਯੋਗਕ ਖਪਤਕਾਰਾਂ, ਜਿਨ੍ਹਾਂ ਦੇ ਕੁਨੈਕਸ਼ਨ ਆਰਥਿਕ ਮਜਬੂਰੀਆਂ ਕਾਰਨ ਬਿੱਲ ਜਮ੍ਹਾਂ ਨਾ ਕਰਵਾਉਣ ਕਰਕੇ ਕੱਟੇ ਹੋਏ ਸਨ ਜਾਂ ਬਕਾਇਆ ਰਕਮ ਕਲੀਅਰ ਨਾ ਹੋਣ ਕਰਕੇ ਕੁਨੈਕਸ਼ਨ ਮੁੜ ਜੋੜੇ ਨਹੀਂ ਜਾ ਰਹੇ ਸਨ, ਉਨ੍ਹਾਂ ਨੂੰ ਇੱਕ ਸੁਨਹਿਰੀ ਮੌਕਾ ਦਿੰਦੇ ਹੋਏ ਪੀ ਐਸ ਪੀ ਸੀ ਐਲ ਵੱਲੋਂ ਓ ਟੀ ਐਸ ਤਿੰਨ ਮਹੀਨਿਆਂ ਲਈ ਚਾਲੂ ਕੀਤੀ ਜਾ ਰਹੀ ਹੈ | ਓ ਟੀ ਐਸ ਅਧੀਨ ਬਿੱਲਾਂ ਦੀ ਬਕਾਇਆ ਰਹਿੰਦੀ ਡਿਫਾਲਟਿੰਗ ਰਕਮ ਉਪਰ ਦੇਰੀ ਨਾਲ ਅਦਾਇਗੀ ਉਤੇ ਵਿਆਜ 9 ਫੀਸਦੀ ਦੀ ਸਾਧਾਰਨ ਦਰ ਦੇ ਹਿਸਾਬ ਨਾਲ ਲਿਆ ਜਾਵੇਗਾ | ਜੇ ਕੁਨੈਕਸ਼ਨ ਕੱਟਣ ਦੀ ਮਿਤੀ ਤੋਂ ਕੁਨੈਕਸ਼ਨ ਜੋੜਨ ਦੀ ਮਿਆਦ ਛੇ ਮਹੀਨੇ ਜਾਂ ਇਸ ਤੋਂ ਘੱਟ ਹੈ ਤਾਂ ਕੋਈ ਵੀ ਫਿਕਸਡ ਚਾਰਜਿਜ਼ ਨਹੀਂ ਲਏ ਜਾਣਗੇ | ਜੇ ਕੁਨੈਕਸ਼ਨ ਕੱਟਣ ਦੀ ਮਿਤੀ ਤੋਂ ਕੁਨੈਕਸ਼ਨ ਜੋੜਨ ਦੀ ਮਿਆਦ ਛੇ ਮਹੀਨੇ ਜਾਂ ਇਸ ਤੋਂ ਵੱਧ ਹੈ ਤਾਂ ਫਿਕਸਡ ਚਾਰਜਿਜ ਕੇਵਲ ਛੇ ਮਹੀਨਿਆਂ ਲਈ ਹੀ ਲਏ ਜਾਣਗੇ |
ਸਕੀਮ ਤਹਿਤ ਬਕਾਇਆ ਰਕਮ ਨੂੰ ਇਕ ਸਾਲ ਦੇ ਅੰਦਰ ਚਾਰ ਕਿਸ਼ਤਾਂ ਵਿਚ ਜਮ੍ਹਾਂ ਕਰਵਾਇਆ ਜਾ ਸਕੇਗਾ, ਜਦੋਂ ਕਿ ਪਹਿਲਾਂ ਅਜਿਹੀ ਕੋਈ ਸਹੂਲਤ ਨਹੀਂ ਸੀ | ਬਿੱਲਾਂ ਦੀ ਬਕਾਇਆ ਰਹਿੰਦੀ ਡਿਫਾਲਟਿੰਗ ਰਕਮ ਉਪਰ ਲੇਟ ਅਦਾਇਗੀ ਉਤੇ 18 ਫੀਸਦੀ ਕੰਪਾਉਂਡਿਡ ਦੇ ਹਿਸਾਬ ਨਾਲ ਵਿਆਜ ਲਿਆ ਜਾਂਦਾ ਸੀ ਅਤੇ ਕੁਨੈਕਸ਼ਨ ਕੱਟਣ ਦੀ ਮਿਤੀ ਤੋਂ ਕੁਨੈਕਸ਼ਨ ਜੋੜਨ ਦੀ ਮਿਆਦ ਤੱਕ ਦੇ ਪੂਰੇ ਸਮੇਂ ਦੇ ਫਿਕਸਡ ਚਾਰਜਿਜ਼ ਲਏ ਜਾਂਦੇ ਸਨ, ਜੋ ਹੁਣ ਬਿਲਕੁਲ ਬੰਦ ਕਰ ਦਿੱਤੇ ਗਏ ਹਨ |

Related Articles

LEAVE A REPLY

Please enter your comment!
Please enter your name here

Latest Articles