15.7 C
Jalandhar
Thursday, November 21, 2024
spot_img

ਬਿਜਲੀ ਮੁਲਾਜ਼ਮਾਂ ਦੀਆਂ ਤਨਖਾਹਾਂ ’ਚੋਂ ਕੋਈ ਕਟੌਤੀ ਨਾ ਕਰਨ ਦੇ ਹੁਕਮ

ਚੰਡੀਗੜ੍ਹ (ਗੁਰਜੀਤ ਬਿੱਲਾ) -ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਪੀ ਐੱਸ ਪੀ ਸੀ ਐੱਲ ਮੁਲਾਜਮਾਂ ਦੀਆਂ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਕਰਦਿਆਂ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਤਨਖਾਹਾਂ ’ਚੋਂ ਵਸੂਲੀ ਨੂੰ ਰੋਕਣ ਦੇ ਹੁਕਮ ਦਿੱਤੇ ਹਨ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾ ਕਿਹਾ ਕਿ ਸੀ.ਆਰ.ਏ. 293/19, 294/19, 295/19 ਅਤੇ 296/19 ਦੇ ਤਹਿਤ ਜੁਲਾਈ 17,2020 ਤੋਂ ਬਾਅਦ ਭਰਤੀ/ਨਿਯੁਕਤ ਕਰਮਚਾਰੀਆਂ ਦੀਆਂ ਤਨਖਾਹਾਂ ਦਾ ਮੁੱਦਾ ਉਨ੍ਹਾ ਦੇ ਧਿਆਨ ਵਿੱਚ ਲਿਆਂਦੇ ਜਾਣ ਤੋਂ ਬਾਅਦ ਉਨ੍ਹਾ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਤਨਖਾਹਾਂ ’ਚੋਂ ਰਿਕਵਰੀ ਨੂੰ ਰੋਕਣ ਦੇ ਨਿਰਦੇਸ ਜਾਰੀ ਕੀਤੇ। ਬਿਜਲੀ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਟਿਡ ਨੇ ਸੀ.ਆਰ.ਏ. 293/19, 294/19, 295/19 ਅਤੇ 296/19 ਤਹਿਤ ਜੁਲਾਈ 17,2020 ਤੋਂ ਬਾਅਦ ਭਰਤੀ/ ਨਿਯੁਕਤ ਕਰਮਚਾਰੀਆਂ ਦੀਆਂ ਤਨਖਾਹਾਂ ਜਾਰੀ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ। ਉਕਤ ਸੀ ਆਰ ਏ ਅਧੀਨ 17.7.2020 ਤੋਂ ਬਾਅਦ ਭਰਤੀ/ ਨਿਯੁਕਤ ਕਰਮਚਾਰੀਆਂ ਦੀਆਂ ਤਨਖਾਹਾਂ ਨਾਲ ਸੰਬੰਧਤ ਮੁੱਦਿਆਂ ਬਾਰੇ ਪੰਜਾਬ ਸਰਕਾਰ ਤੋਂ ਲੋੜੀਂਦੇ ਨਿਰਦੇਸ਼ ਪ੍ਰਾਪਤ ਹੋਣ ਤੱਕ, ਫਿਲਹਾਲ ਉਨ੍ਹਾਂ ਦੀਆਂ ਤਨਖਾਹਾਂ ’ਚੋਂ ਵਸੂਲੀ ਨੂੰ ਰੋਕਣ ਦੇ ਨਿਰਦੇਸ਼ ਦਿੱਤੇ ਗਏ ਹਨ, ਜੋ ਪਹਿਲਾਂ 7ਵੇਂ ਤਨਖਾਹ ਕਮਿਸ਼ਨ ਦੇ ਅਨੁਸਾਰ ਘੱਟੋ-ਘੱਟ ਯੋਗ ਤਨਖਾਹ ਪ੍ਰਾਪਤ ਕਰ ਰਹੇ ਸਨ, ਪਰ ਮੀਮੋ ਨੰਬਰ 14475/15175 ਮਿਤੀ 24.05.2022 ਰਾਹੀਂ ਜਾਰੀ ਹਦਾਇਤਾਂ ਤੋਂ ਬਾਅਦ ਉਨ੍ਹਾਂ ਨੂੰ ਘੱਟੋ-ਘੱਟ ਪੇ-ਬੈਂਡ/ਡੀ ਸੀ ਰੇਟ ਮਿਲ ਰਿਹਾ ਹੈ।

Related Articles

LEAVE A REPLY

Please enter your comment!
Please enter your name here

Latest Articles