ਨਵੀਂ ਦਿੱਲੀ : ਦਿੱਲੀ ਹਾਈਕੋਰਟ ਨੇ ਕੌਮੀ ਜਾਂਚ ਏਜੰਸੀ ਦੀ ਅੱਤਵਾਦੀ ਫੰਡਿੰਗ ਮਾਮਲੇ ’ਚ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਮੌਤ ਦੀ ਸਜ਼ਾ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਮਲਿਕ ਨੂੰ ਨੋਟਿਸ ਜਾਰੀ ਕੀਤਾ ਹੈ। ਮਲਿਕ ਫਿਲਹਾਲ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਜਸਟਿਸ ਸਿਧਾਰਥ ਮਿ੍ਰਦੁਲ ਅਤੇ ਜਸਟਿਸ ਤਲਵੰਤ ਸਿੰਘ ਦੀ ਬੈਂਚ ਨੇ ਮਲਿਕ ਨੂੰ 9 ਅਗਸਤ ਨੂੰ ਪੇਸ਼ ਹੋਣ ਲਈ ਵਾਰੰਟ ਵੀ ਜਾਰੀ ਕੀਤੇ ਹਨ।

