ਨਵੀਂ ਦਿੱਲੀ : ਕਾਂਗਰਸ ਦੀ ਅੱਠ ਮੈਂਬਰੀ ਟੀਮ ਨੇ ਮੰਗਲਵਾਰ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਕੇ ਉਨ੍ਹਾ ਨੂੰ ਮਨੀਪੁਰ ਹਿੰਸਾ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਪਾਰਟੀ ਨੇ ਚਾਰ ਪੰਨਿਆਂ ਦਾ ਮੰਗ ਪੱਤਰ ਸੌਂਪ ਕੇ ਉਥੋਂ ਦੇ ਹਾਲਾਤ ਦੀ ਉੱਚ ਪੱਧਰੀ ਜਾਂਚ ਸੁਪਰੀਮ ਕੋਰਟ ਦੇ ਮੌਜੂਦਾ ਜਾਂ ਸੇਵਾ-ਮੁਕਤ ਜੱਜ ਦੀ ਅਗਵਾਈ ਵਾਲੀ ਕਮੇਟੀ ਤੋਂ ਕਰਾਉਣ ਦੀ ਮੰਗ ਕੀਤੀ।





