ਅਸ਼ੀਸ਼ ਕਪੂਰ ਇੱਕ ਹੋਰ ਕੇਸ ‘ਚ ਗਿ੍ਫਤਾਰ

0
329

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਪੁਲਿਸ ਦੇ ਏ ਆਈ ਜੀ ਆਸ਼ੀਸ਼ ਕਪੂਰ ਵੱਲੋਂ ਨੌਕਰੀ ਦੌਰਾਨ ਚੰਡੀਗੜ੍ਹ ਅਤੇ ਮੋਹਾਲੀ ਵਿਖੇ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਨਾਜਾਇਜ਼ ਢੰਗ ਨਾਲ ਬੇਹਿਸਾਬ ਮਹਿੰਗੀਆਂ ਅਚੱਲ ਤੇ ਚੱਲ ਜਾਇਦਾਦਾਂ ਬਣਾਉਣ ਦੇ ਦੋਸ਼ ਸਾਬਤ ਹੋਣ ਪਿੱਛੋਂ ਉਸ ਅਤੇ ਉਸ ਦੀ ਪਤਨੀ ਕਮਲ ਕਪੂਰ ਖਿਲਾਫ ਮੁਕੱਦਮਾ ਦਰਜ ਕਰਕੇ ਉਸ ਨੂੰ ਗਿ੍ਫਤਾਰ ਕਰ ਲਿਆ ਹੈ |
ਅਸ਼ੀਸ਼ ਕਪੂਰ ਨੂੰ ਕੇਂਦਰੀ ਜੇਲ੍ਹ ਪਟਿਆਲਾ ਤੋਂ ਪ੍ਰੋਡਕਸ਼ਨ ਵਾਰੰਟ ਉੱਤੇ ਲਿਆ ਕੇ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਵਿਜੀਲੈਂਸ ਬਿਊਰੋ ਨੂੰ ਅਗਲੀ ਪੁੱਛਗਿੱਛ ਲਈ ਤਿੰਨ ਦਿਨਾਂ ਦਾ ਪੁਲਸ ਰਿਮਾਂਡ ਮਿਲ ਗਿਆ ਹੈ |
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਪਾਇਆ ਗਿਆ ਕਿ ਅਸ਼ੀਸ਼ ਕਪੂਰ ਤੇ ਉਸ ਦੀ ਪਤਨੀ ਕਮਲ ਕਪੂਰ ਦੇ ਨਾਂਅ ਉਪਰ ਚੈੱਕ ਪੀਰੀਅਡ ਮਿਤੀ 01-08-2017 ਤੋਂ ਮਿਤੀ 31-08-2022 ਦੇ ਅਰਸੇ ਦੌਰਾਨ ਚੰਡੀਗੜ੍ਹ ਅਤੇ ਮੁਹਾਲੀ ਵਿਖੇ ਨਾਜਾਇਜ਼ ਢੰਗ ਨਾਲ ਹਾਸਲ ਕੀਤੀਆਂ ਬੇਹਿਸਾਬੀਆਂ ਮਹਿੰਗੀਆਂ ਅਚੱਲ ਜਾਇਦਾਦਾਂ ਮੌਜੂਦ ਹਨ, ਜਿਨ੍ਹਾਂ ਦੀ ਬਾਜ਼ਾਰੀ ਕੀਮਤ ਰਜਿਸਟਰਡ ਕੀਮਤ ਨਾਲੋਂ ਕਾਫੀ ਜ਼ਿਆਦਾ ਹੈ | ਉਕਤ ਤੋਂ ਇਲਾਵਾ ਅਸ਼ੀਸ਼ ਕਪੂਰ ਵੱਲੋਂ ਪਰਵਾਰ ਸਮੇਤ ਵਿਦੇਸ਼ੀ ਦੌਰਿਆਂ ਅਤੇ ਐਸ਼ੋ-ਅਰਾਮ ਦੀ ਜ਼ਿੰਦਗੀ ਬਿਤਾਉਣ ਉਪਰ ਲੱਖਾਂ ਰੁਪਏ ਖਰਚ ਕੀਤੇ ਗਏ |
ਇਸ ਤੋਂ ਇਲਾਵਾ ਉਕਤ ਚੈੱਕ ਪੀਰੀਅਡ ਦੌਰਾਨ ਅਸ਼ੀਸ਼ ਕਪੂਰ, ਅਸ਼ੀਸ਼ ਕਪੂਰ ਐਂਡ ਸੰਨਜ਼ (ਐੱਚ ਯੂ ਐਫ) ਅਤੇ ਉਸ ਦੀ ਪਤਨੀ ਕਮਲ ਕਪੂਰ ਦੇ ਨਾਂਅ ਉਪਰ ਵੱਖ-ਵੱਖ ਬੈਂਕਾਂ ਵਿੱਚ ਤਕਰੀਬਨ 10 ਬੈਂਕ ਖਾਤੇ ਖੁੱਲੇ੍ਹ ਹੋਏ ਹਨ, ਜਿਨ੍ਹਾਂ ਵਿੱਚ ਤਕਰੀਬਨ 65,00,000 ਰੁਪਏ ਜਮ੍ਹਾਂ ਹੋਣੇ ਪਾਏ ਹਨ | ਉਕਤ ਮਿਥੇ ਚੈੱਕ ਪੀਰੀਅਡ ਦੌਰਾਨ ਅਸ਼ੀਸ਼ ਕਪੂਰ, ਆਸ਼ੀਸ਼ ਕਪੂਰ ਐਂਡ ਸੰਨਜ (ਐਚ.ਯੂ.ਐਫ) ਤੇ ਉਸਦੀ ਪਤਨੀ ਕਮਲ ਕਪੂਰ ਕੋਲ ਉਨ੍ਹਾਂ ਦੀ ਆਮਦਨੀ ਦੇ ਜਾਣੂ ਸ੍ਰੋਤਾਂ ਤੋਂ ਕੁੱਲ ਆਮਦਨ 2,44,64,871 ਰੁਪਏ ਹੋਣੀ ਪਾਈ ਗਈ, ਜਦਕਿ ਇਸੇ ਅਰਸੇ ਦੌਰਾਨ ਉਨ੍ਹਾਂ ਵੱਲੋਂ 5,60,91,650 ਰੁਪਏ ਕੁੱਲ ਖਰਚਾ ਕੀਤਾ ਗਿਆ ਹੈ | ਇਸ ਤਰ੍ਹਾਂ ਉਨ੍ਹਾਂ ਵੱਲੋਂ 3,16,26,779 ਰੁਪਏ ਵੱਧ ਖਰਚਾ ਕੀਤਾ ਗਿਆ, ਜੋ ਉਨ੍ਹਾਂ ਦੀ ਕੁੱਲ ਆਮਦਨ ਤੋਂ 129.3 ਫੀਸਦੀ ਵੱਧ ਹੈ | ਪਿਛਲੇ ਦਿਨੀਂ ਹੀ ਅਸ਼ੀਸ ਨੂੰ ਇਕ ਕੇਸ ‘ਚੋਂ ਹਾਈ ਕੋਰਟ ਤੋਂ ਜ਼ਮਾਨਤ ਮਿਲੀ ਸੀ |

LEAVE A REPLY

Please enter your comment!
Please enter your name here