ਮਜੀਠੀਆ ਬਾਈਕ ‘ਤੇ ਹਿੱਕਮ ਪੁੱਜੇ

0
232

ਚੰਡੀਗੜ੍ਹ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਆਪਣੇ ਕਰੀਬੀਆਂ ਨਾਲ ਖੁਦ ਬਾਈਕ ਚਲਾ ਕੇ ਦੁਨੀਆ ਦੇ ਸਭ ਤੋਂ ਉੱਚੇ ਡਾਕਘਰ ਹਿੱਕਮ ਪਹੁੰਚੇ | ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਾਟ ‘ਤੇ ਲਿਖਿਆ—ਪੰਜਾਬ ਤੋਂ ਬਾਈਕ ਰਾਈਡਿੰਗ ਰਾਹੀਂ ਪਹਾੜੀ ਇਲਾਕੇ ਦੀ ਯਾਤਰਾ ਕਰਦਿਆਂ ਅੱਜ ਵਿਸ਼ਵ ਦੇ ਸਭ ਤੋਂ ਵੱਧ ਉਚਾਈ ਵਾਲੇ ਪੋਸਟ ਆਫ਼ਿਸ ਹਿੱਕਮ ‘ਤੇ ਪਹੁੰਚ ਕੇ ਸਮੁੱਚੀ ਯਾਤਰਾ ਦੀ ਮੰਜ਼ਲ ‘ਤੇ ਪਹੁੰਚਣ ਦਾ ਅਹਿਸਾਸ ਹੋਇਆ | ਬਹੁਤ ਦੇਰ ਬਾਅਦ ਅਜਿਹੀ ਯਾਤਰਾ ਕਰਦਿਆਂ ਕੁਦਰਤੀ ਨਜ਼ਾਰਿਆਂ ਨੂੰ ਨੇੜੇ ਤੋਂ ਦੇਖ ਕੇ ਕੁਦਰਤ ਦੀ ਇਲਾਹੀ ਸੁੰਦਰਤਾ ਅਤੇ ਵਿਸ਼ਾਲਤਾ ਦਾ ਅਨੰਦ ਮਾਨਣਾ ਨਿਸ਼ਚੇ ਹੀ ਬੇਮਿਸਾਲ ਅਤੇ ਲਾਜਵਾਬ ਹੈ | ਨੌਜਵਾਨਾਂ ਨੂੰ ਅਜਿਹੀਆਂ ਯਾਤਰਾਵਾਂ ਦੁਆਰਾ ਜੀਵਨ ‘ਚ ਰੁਮਾਂਚਕਤਾ ਭਰਦੇ ਰਹਿਣਾ ਚਾਹੀਦਾ ਹੈ | ਦੁਨੀਆ ਦਾ ਸਭ ਤੋਂ ਉੱਚਾ ਡਾਕਘਰ ਹਿਮਾਚਲ ਦੇ ਸਪਿਤੀ ‘ਚ ਹਿੱਕਮ ਪਿੰਡ ‘ਚ ਸਥਿਤ ਹੈ | 14567 ਫੁੱਟ ਯਾਨਿ 4440 ਮੀਟਰ ਦੀ ਉਚਾਈ ‘ਤੇ ਜਿੱਥੇ ਸਾਹ ਲੈਣ ਲਈ ਵੀ ਸਖ਼ਤ ਮਿਹਨਤ ਕਰਨੀ ਪੈਂਦੀ ਹੈ, ਇਹ ਡਾਕਘਰ 1983 ਤੋਂ ਦੂਰ-ਦੁਰਾਡੇ ਦੇ ਪਿੰਡਾਂ ਤੱਕ ਚਿੱਠੀਆਂ ਪਹੁੰਚਾ ਰਿਹਾ ਹੈ | ਬਰਫ਼ ਪਿਘਲਣ ਤੋਂ ਬਾਅਦ ਜੂਨ ਤੋਂ ਅਕਤੂਬਰ ਤੱਕ ਇੱਥੇ ਆਉਣਾ ਸੰਭਵ ਹੈ |

LEAVE A REPLY

Please enter your comment!
Please enter your name here