ਸਟਾਲਿਨ ਵੱਲੋਂ ਪੂਰੀ ਹਮਾਇਤ

0
201

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨਾਲ ਉਨ੍ਹਾ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਤੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ। ਕੇਜਰੀਵਾਲ ਨੇ ਕੇਂਦਰ ਸਰਕਾਰ ਦੇ ਵਿਵਾਦਤ ਆਰਡੀਨੈਂਸ ਵਿਰੁੱਧ ਉਨ੍ਹਾ ਦੀ ਮੁਹਿੰਮ ਲਈ ਸਮਰਥਨ ਮੰਗਿਆ।
ਕੇਜਰੀਵਾਲ ਨੇ ਕਿਹਾ ਕਿ ਜੇ ਚੁਣੀ ਹੋਈ ਸਰਕਾਰ ਦਾ ਨੌਕਰਸ਼ਾਹਾਂ ’ਤੇ ਕੰਟਰੋਲ ਨਹੀਂ ਤਾਂ ਚੁਣੀ ਹੋਈ ਸਰਕਾਰ ਹੋਣ ਦਾ ਕੋਈ ਮਤਲਬ ਨਹੀਂ ਹੈ। ਉਨ੍ਹਾ ਕਿਹਾ ਕਿ ਕੇਂਦਰ ਸਰਕਾਰ ਨੇ ਇਤਿਹਾਸ ’ਚ ਪਹਿਲੀ ਵਾਰ ਸੁਪਰੀਮ ਕੋਰਟ ਦੇ ਹੁਕਮ ਨੂੰ ਰੱਦ ਕਰ ਦਿੱਤਾ ਹੈ ਜੋ ਗੈਰ-ਸੰਵਿਧਾਨਕ ਅਤੇ ਗੈਰ-ਜਮਹੂਰੀ ਹੈ। ਸਟਾਲਿਨ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਅਤੇ ਦਿੱਲੀ ਦੇ ਲੋਕਾਂ ਨਾਲ ਡਟ ਕੇ ਖੜ੍ਹਨਗੇ।

LEAVE A REPLY

Please enter your comment!
Please enter your name here