ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਗੁਰਮੀਤ ਸਿੰਘ ਨੂੰ ਜ਼ਮਾਨਤ ਮਿਲੀ

0
276

ਚੰਡੀਗੜ੍ਹ : ਪੰਜਾਬ ਦੇ ਤੱਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਗੁਰਮੀਤ ਸਿੰਘ ਨੂੰ ਸ਼ੁੱਕਰਵਾਰ ਚੰਡੀਗੜ੍ਹ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਚੀਫ ਜੁਡੀਸ਼ੀਅਲ ਮੈਜਿਸਟਰੇਟ ਅਮਨਇੰਦਰ ਸਿੰਘ ਸੰਧੂ ਨੇ ਉਸ ਨੂੰ ਦੋ-ਦੋ ਲੱਖ ਰੁਪਏ ਦੀਆਂ ਜ਼ਮਾਨਤਾਂ ਭਰਨ ਲਈ ਕਿਹਾ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਅਤੇ ਦਿਲਸ਼ੇਰ ਸਿੰਘ ਜੰਡਿਆਲਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਦੋਸ਼ੀ ਲਈ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਉਮਰ ਕੈਦ ਪੂਰੀ ਕਰ ਚੁੱਕੇ ਉਨ੍ਹਾਂ ਸਾਰੇ ਦੋਸ਼ੀਆਂ ਨੂੰ ਰੈਗੂਲਰ ਜ਼ਮਾਨਤ ’ਤੇ ਰਿਹਾਅ ਕੀਤਾ ਜਾਵੇ, ਜਿਨ੍ਹਾਂ ਦੀ ਪੱਕੀ ਰਿਹਾਈ ਦਾ ਮਾਮਲਾ ਸਮਰੱਥ ਅਧਿਕਾਰੀਆਂ ਕੋਲ ਫੈਸਲੇ ਦੀ ਉਡੀਕ ’ਚ ਹੋਵੇ। ਇਸ ਤੋਂ ਪਹਿਲਾਂ ਇੱਕ ਹੋਰ ਦੋਸ਼ੀ ਲਖਵਿੰਦਰ ਸਿੰਘ ਉਰਫ ਲੱਖਾ ਮਈ ’ਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚੋਂ ਜ਼ਮਾਨਤ ’ਤੇ ਰਿਹਾਅ ਹੋਇਆ ਸੀ। ਗੁਰਮੀਤ 27 ਸਾਲਾਂ ਤੋਂ ਸਲਾਖਾਂ ਪਿੱਛੇ ਹੈ। ਇਸ ਵੇਲੇ ਚੰਡੀਗੜ੍ਹ ਦੀ ਬੁੜੈਲ ਜੇਲ੍ਹ ’ਚ ਬੰਦ ਗੁਰਮੀਤ ਨੇ ਇਸ ਆਧਾਰ ’ਤੇ ਰਿਹਾਈ ਦੀ ਮੰਗ ਕੀਤੀ ਸੀ ਕਿ ਉਹ ਜੇਲ੍ਹ ’ਚ 27 ਸਾਲ ਪੂਰੇ ਕਰ ਚੁੱਕਾ ਹੈ। ਉਸ ਨੇ ਦਲੀਲ ਦਿੱਤੀ ਕਿ ਉਸ ਨਾਲ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ, ਕਿਉਂਕਿ ਕਈ ਹੋਰ ਉਮਰ ਕੈਦ ਦੇ ਦੋਸ਼ੀਆਂ ਨੂੰ 14 ਸਾਲ ਦੀ ਸਜ਼ਾ ਪੂਰੀ ਹੋਣ ’ਤੇ ਰਿਹਾਅ ਕੀਤਾ ਗਿਆ ਸੀ।

LEAVE A REPLY

Please enter your comment!
Please enter your name here