ਦਰਬਾਰਾ ਸਿੰਘ ਗੁਰੂ ਮੁੜ ਅਕਾਲੀ ਦਲ ’ਚ

0
206

ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ੁੱਕਰਵਾਰ ਸਾਬਕਾ ਅਫਸਰਸ਼ਾਹ ਦਰਬਾਰਾ ਸਿੰਘ ਗੁਰੂ ਦੀ ਮੁੱਲਾਂਪੁਰ ਨੇੜੇ ਰਿਹਾਇਸ਼ ’ਤੇ ਪਹੁੰਚੇ ਤੇ ਫਿਰ ਗੁਰੂ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਗੁਰੂ ਨੇ ਅਕਾਲੀ ਦਲ ਵਿਚ ਵਾਪਸੀ ’ਤੇ ਖੁਸ਼ੀ ਜਾਹਰ ਕੀਤੀ ਅਤੇ ਕਿਹਾ ਕਿ ਜੇ ਉਨ੍ਹਾ ਦੀ ਅੱਜ ਕੋਈ ਪਛਾਣ ਹੈ ਤਾਂ ਇਹ ਹੈ ਕਿ ਉਹ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਰਹੇ ਹਨ। ਉਨ੍ਹਾ ਕਿਹਾ ਕਿ ਉਹ ਅਕਾਲੀ ਸਿਧਾਂਤਾਂ ਤੇ ਵਿਚਾਰਧਾਰਾ ਦੇ ਮੁਤਾਬਕ ਪਾਰਟੀ ਦੀ ਚੜ੍ਹਦੀਕਲਾ ਵਾਸਤੇ ਸੰਜੀਦਗੀ ਨਾਲ ਕੰਮ ਕਰਨਗੇ।
ਇਸ ਮੌਕੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਸੁਰਜੀਤ ਸਿੰਘ ਰੱਖੜਾ, ਜਗਦੀਪ ਸਿੰਘ ਚੀਮਾ ਅਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੀ ਹਾਜਰ ਸਨ।

LEAVE A REPLY

Please enter your comment!
Please enter your name here