ਮੋਦੀ ਦਾ ਗੁਣਗਾਨ, ਭਲਵਾਨਾਂ ਬਾਰੇ ਖਾਮੋਸ਼ੀ

0
243

ਮੁਹਾਲੀ : ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਸ਼ੁੱਕਰਵਾਰ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ 9 ਸਾਲਾਂ ਦੀਆਂ ਪ੍ਰਾਪਤੀਆਂ ਗਿਣਵਾਈਆਂ। ਇਸ ਦੌਰਾਨ ਕੇਂਦਰੀ ਮੰਤਰੀ ਨੇ ਮੀਡੀਆ ਦੇ ਸਵਾਲਾਂ ਦੇ ਗੋਲ-ਮੋਲ ਜਵਾਬ ਦਿੱਤੇ। ਭਾਜਪਾ ਆਗੂ ਵੱਲੋਂ ਮਹਿਲਾ ਸਸ਼ਕਤੀਕਰਨ ਅਤੇ ਖੇਤੀ ਸੈਕਟਰ ਬਾਰੇ ਵੱਡੇ ਦਾਅਵੇ ਕੀਤੇ ਗਏ, ਪਰ ਜਦੋਂ ਪੱਤਰਕਾਰਾਂ ਨੇ ਜਿਨਸੀ ਸ਼ੋਸ਼ਣ ਮਾਮਲੇ ’ਤੇ ਭਲਵਾਨਾਂ ਦੇ ਪ੍ਰਦਰਸ਼ਨ ਅਤੇ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਬਾਰੇ ਪੁੱਛਿਆ ਤਾਂ ਉਨ੍ਹਾ ਨੇ ਜਵਾਬ ਦੇਣ ਤੋਂ ਟਾਲਾ ਵੱਟ ਲਿਆ।

LEAVE A REPLY

Please enter your comment!
Please enter your name here