ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਓਡੀਸ਼ਾ ਰੇਲ ਹਾਦਸੇ ’ਤੇ ਆਪਣਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾ ਭਾਰਤ ’ਚ ਰੇਲ ਹਾਦਸੇ ਵਿੱਚ ਸੈਂਕੜੇ ਲੋਕਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾ ਕਿਹਾਇਸ ਤਰਾਸਦੀ ’ਚ ਆਪਣੇ ਪਰਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਦੁਖੀ ਪਰਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਹਾਦਸੇ ’ਚ ਜ਼ਖਮੀ ਹੋਏ ਲੋਕ ਜਲਦੀ ਠੀਕ ਹੋ ਜਾਣ।