ਟਿੱਪਰ ਨੇ ਬਾਈਕ ਸਵਾਰ ਨੂੰ ਕੁਚਲਿਆ, ਲੋਕਾਂ ਨੇ ਲਾਇਆ ਜਾਮ

0
211

ਭਵਾਨੀਗੜ੍ਹ : ਸੁਨਾਮ ਮਾਰਗ ’ਤੇ ਸ਼ਨੀਵਾਰ ਰਾਤ ਪਿੰਡ ਝਨੇੜੀ ਨੇੜੇ ਦਿੱਲੀ-ਕਟੜਾ ਐੱਕਸਪ੍ਰੈੱਸ ਵੇ ’ਤੇ ਮਿੱਟੀ ਪਾਉਣ ਦਾ ਕੰਮ ਕਰਨ ਵਾਲੇ ਟਿੱਪਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲ ਦਿੱਤਾ। ਟਿੱਪਰ ਕਰੀਬ 80 ਫੁੱਟ ਤੱਕ ਉਸ ਨੂੰ ਘੜੀਸਦਾ ਲੈ ਗਿਆ, ਜਿਸ ਦੌਰਾਨ ਮੋਟਰਸਾਈਕਲ ਚਾਲਕ ਅੰਮਿ੍ਰਤਪਾਲ ਸਿੰਘ (24) ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਟਿੱਪਰ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਰੋਹ ’ਚ ਆਏ ਮਿ੍ਰਤਕ ਨੌਜਵਾਨ ਦੇ ਪਰਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਦੀ ਢਿੱਲੀ ਕਾਰਜਗੁਜ਼ਾਰੀ ਦੇ ਰੋਸ ਵਜੋਂ ਦੇਰ ਰਾਤ ਹੀ ਲਾਸ਼ ਨੂੰ ਸੜਕ ’ਤੇ ਰੱਖ ਕੇ ਭਵਾਨੀਗੜ੍ਹ-ਸੁਨਾਮ ਰੋਡ ’ਤੇ ਜਾਮ ਲਗਾ ਦਿੱਤਾ ਅਤੇ ਇਨਸਾਫ ਮਿਲਣ ਤੱਕ ਸੰਘਰਸ਼ ਦੀ ਚਿਤਾਵਨੀ ਦਿੱਤੀ। ਐਤਵਾਰ ਸਵੇਰੇ ਘਟਨਾ ਸਥਾਨ ’ਤੇ ਪਹੁੰਚੇ ਡੀ ਐੱਸ ਪੀ ਮੋਹਿਤ ਅਗਰਵਾਲ ਅਤੇ ਥਾਣਾ ਮੁਖੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਟਿੱਪਰ ਦੇ ਡਰਾਈਵਰ ਸੁਖਦੇਵ ਸਿੰਘ ਗੋਗੀ ਵਾਸੀ ਵਜੀਦਪੁਰ ਖਿਲਾਫ ਪਰਚਾ ਦਰਜ ਕਰਕੇ ਉਸ ਨੂੰ ਗਿ੍ਰਫਤਾਰ ਕਰ ਲਿਆ ਹੈ। ਇਸ ਉਪਰੰਤ ਧਰਨਾ ਸਮਾਪਤ ਕੀਤਾ ਗਿਆ।

LEAVE A REPLY

Please enter your comment!
Please enter your name here