ਡਿਊਟੀ ਜੁਆਇਨ ਕੀਤੀ, ਪਰ ਸੰਘਰਸ਼ ਜਾਰੀ ਰਹੇਗਾ : ਸਾਕਸ਼ੀ ਮਲਿਕ

0
190

ਨਵੀਂ ਦਿੱਲੀ : ਜਿਨਸੀ ਸ਼ੋਸ਼ਣ ਮਾਮਲੇ ’ਚ ਪ੍ਰੋਟੈੱਸਟ ਕਰ ਰਹੀ ਭਲਵਾਨ ਸਾਕਸ਼ੀ ਮਲਿਕ ਤੇ ਬਜਰੰਗ ਪੂਨੀਆ ਨੇ ਸੰਘਰਸ਼ ਵਿੱਚੋਂ ਹਟਣ ਬਾਰੇ ਖਬਰਾਂ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਹੈ। ਪਹਿਲਾਂ ਇਹ ਖਬਰਾਂ ਆਈਆਂ ਸਨ ਕਿ ਇਨ੍ਹਾਂ ਨੇ ਆਪਣੀ ਰੇਲਵੇ ਦੀ ਡਿਊਟੀ ਮੁੜ ਸ਼ੁਰੂ ਦਿੱਤੀ ਹੈ। ਸਾਕਸ਼ੀ ਨੇ ਟਵੀਟ ਕਰਕੇ ਕਿਹਾ-ਇਹ ਖਬਰ ਬਿਲਕੁਲ ਗਲਤ ਹੈ। ਇਨਸਾਫ ਦੀ ਲੜਾਈ ’ਚ ਸਾਡੇ ਵਿੱਚੋਂ ਕੋਈ ਵੀ ਪਿੱਛੇ ਨਹੀਂ ਹਟਿਆ ਅਤੇ ਨਾ ਹੀ ਪਿੱਛੇ ਹਟਾਂਗੇ। ਸੱਤਿਆਗ੍ਰਹਿ ਦੇ ਨਾਲ-ਨਾਲ ਮੈਂ ਰੇਲਵੇ ’ਚ ਆਪਣੀ ਜ਼ਿੰਮੇਵਾਰੀ ਨਿਭਾਅ ਰਹੀ ਹਾਂ। ਇਨਸਾਫ ਮਿਲਣ ਤੱਕ ਸਾਡੀ ਲੜਾਈ ਜਾਰੀ ਰਹੇਗੀ। ਕਿਰਪਾ ਕਰਕੇ ਕੋਈ ਵੀ ਗਲਤ ਖਬਰ ਨਾ ਫੈਲਾਓ। ਬਜਰੰਗ ਨੇ ਟਵੀਟ ਕੀਤਾ ਕਿ ਅੰਦੋਲਨ ਖਤਮ ਕਰਨ ਦੀਆਂ ਖਬਰਾਂ ਝੂਠੀਆਂ ਹਨ। ਇਹ ਖਬਰਾਂ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਲਈ ਕੋਰੀ ਅਫਵਾਹ ਹਨ। ਉਹ ਸੰਘਰਸ਼ ਤੋਂ ਪਿੱਛੇ ਨਹੀਂ ਹਟੇ ਤੇ ਨਾ ਹਟਣਗੇ। ਇਨਸਾਫ ਮਿਲਣ ਤੱਕ ਲੜਾਈ ਜਾਰੀ ਰਹੇਗੀ। ਇਹ ਵੀ ਖਬਰ ਹੈ ਕਿ ਉਲੰਪੀਅਨ ਭਲਵਾਨ ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਨੇ ਐਤਵਾਰ ਦੇਰ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਅਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬਿ੍ਰਜ ਭੂਸ਼ਣ ਸ਼ਰਣ ਸਿੰਘ ਵਿਰੁੱਧ ਪ੍ਰਦਰਸ਼ਨ ਬਾਰੇ ਚਰਚਾ ਕੀਤੀ। ਭਲਵਾਨਾਂ ਦੇ ਨਜ਼ਦੀਕੀ ਸੂਤਰ ਨੇ ਦੱਸਿਆ-ਉਨ੍ਹਾਂ ਨੇ ਗ੍ਰਹਿ ਮੰਤਰੀ ਨਾਲ ਆਪਣੀ ਚਿੰਤਾ ਸਾਂਝੀ ਕੀਤੀ। ਮੀਟਿੰਗ ਲੰਬੀ ਸੀ ਅਤੇ ਮੰਤਰੀ ਨੇ ਸਭ ਕੁਝ ਸੁਣਿਆ, ਪਰ ਹੁਣ ਕੋਈ ਫੈਸਲਾ ਨਹੀਂ ਹੋਇਆ ਹੈ।

LEAVE A REPLY

Please enter your comment!
Please enter your name here