ਨਵੀਂ ਦਿੱਲੀ : ਬੀ ਐੱਸ ਐੱਫ ਨੇ ਕਿਹਾ ਹੈ ਕਿ ਗਲਤੀ ਨਾਲ ਸਰਹੱਦ ਪਾਰ ਕਰਕੇ ਭਾਰਤ ’ਚ ਦਾਖਲ ਹੋਣ ਤੋਂ ਬਾਅਦ ਫੜੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਪਾਕਿਸਤਾਨ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਸੋਮਵਾਰ ਸ਼ਬੀਬ ਖਾਨ (25) ਅਤੇ ਮੁਹੰਮਦ ਚਾਂਦ (21) ਨੂੰ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਨੌਸ਼ਹਿਰਾ ਢਾਲਾ ਨੇੜੇ ਗਿ੍ਰਫਤਾਰ ਕਰ ਲਿਆ ਗਿਆ ਸੀ। ਪੁੱਛ-ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੋਵੇਂ ਅਣਜਾਣੇ ਵਿਚ ਸਰਹੱਦ ਪਾਰ ਕਰ ਗਏ ਸਨ। ਕੁਝ ਨਿੱਜੀ ਸਾਮਾਨ ਅਤੇ 1,000 ਰੁਪਏ ਦੀ ਪਾਕਿਸਤਾਨੀ ਕਰੰਸੀ ਤੋਂ ਇਲਾਵਾ ਉਨ੍ਹਾਂ ਕੋਲੋਂ ਕੁਝ ਵੀ ਇਤਰਾਜ਼ਯੋਗ ਨਹੀਂ ਮਿਲਿਆ। ਬੀ ਐੱਸ ਐੱਫ ਨੇ ਇਸ ਸੰਬੰਧੀ ਪਾਕਿਸਤਾਨ ਰੇਂਜਰਾਂ ਕੋਲ ਪਹੁੰਚ ਕੇ ਵਿਰੋਧ ਦਰਜ ਕਰਵਾਇਆ ਤੇ ਸੋਮਵਾਰ ਰਾਤ 1 ਵਜੇ ਦੇ ਕਰੀਬ ਦੋਹਾਂ ਪਾਕਿਸਤਾਨੀ ਨਾਗਰਿਕਾਂ ਨੂੰ ਪਾਕਿਸਤਾਨ ਰੇਂਜਰਜ਼ ਦੇ ਹਵਾਲੇ ਕਰ ਦਿੱਤਾ ਗਿਆ।