ਇੰਦਰਾ ਦੇ ਕਤਲ ਦੀ ਝਾਕੀ ਦਿਖਾਉਣ ’ਤੇ ਪ੍ਰੋਟੈੱਸਟ

0
203

ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਨੂੰ ਦਰਸਾਉਣ ਵਾਲੀ ਕੈਨੇਡਾ ਵਿਚ ਕੱਢੀ ਕਥਿਤ ਝਾਕੀ ਦੀ ਨਿੰਦਾ ਕਰਦੇ ਹੋਏ ਕਾਂਗਰਸ ਨੇ ਵੀਰਵਾਰ ਕਿਹਾ ਕਿ ਭਾਰਤ ਸਰਕਾਰ ਨੂੰ ਇਹ ਮੁੱਦਾ ਕੈਨੇਡਾ ਕੋਲ ਜ਼ੋਰਦਾਰ ਢੰਗ ਨਾਲ ਉਠਾਉਣਾ ਚਾਹੀਦਾ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਟਵੀਟ ਕਰਕੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਇਹ ਬੇਨਤੀ ਕੀਤੀ। ਮੀਡੀਆ ਰਿਪੋਰਟਾਂ ਅਨੁਸਾਰ ਕੈਨੇਡਾ ਦੇ ਬਰੈਂਪਟਨ ’ਚ ਖਾਲਿਸਤਾਨ ਦੇ ਸਮਰਥਕਾਂ ਨੇ ਹਾਲ ਹੀ ’ਚ ਇੰਦਰਾ ਗਾਂਧੀ ਦੇ ਕਤਲ ਨੂੰ ਦਰਸਾਉਂਦੀ ਝਾਕੀ ਕੱਢੀ।

LEAVE A REPLY

Please enter your comment!
Please enter your name here