ਸ਼ਾਹਕੋਟ (ਗਿਆਨ ਸੈਦਪੁਰੀ)
ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਅਤੇ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ ਨੇ ਕੇਂਦਰ ਸਰਕਾਰ ਵੱਲੋਂ ਫਸਲਾਂ ਦੀ ਐੱਮ ਐੱਸ ਪੀ ਦੇ ਐਲਾਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕੋਲੋਂ ਕਿਸਾਨ ਜਥੇਬੰਦੀਆਂ ਲਗਾਤਾਰ ਫਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ +2 ਦੇ ਫਾਰਮੂਲੇ ਅਨੁਸਾਰ ਦਿੱਤੇ ਜਾਣ ਦੀ ਮੰਗ ਕਰ ਰਹੀਆਂ ਹਨ, ਪਰੰਤੂ ਕੇਂਦਰ ਸਰਕਾਰ ਕਿਸਾਨਾਂ ਨਾਲ ਲਗਾਤਾਰ ਵਾਅਦਾਖਿਲਾਫੀ ਕਰ ਰਹੀ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ ਫਸਲਾਂ ਦੀ ਖਰੀਦ ਗਰੰਟੀ ਕਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਦਾ ਸਿੱਟਾ ਹਰਿਆਣਾ ਅੰਦਰ ਸੂਰਜਮੁਖੀ ਦੀ ਖਰੀਦ ਐੱਮ ਐੱਸ ਪੀ ’ਤੇ ਕਰਨ ਸੰਬੰਧੀ ਅੰਦੋਲਨ ਚੱਲ ਰਿਹਾ ਹੈ। ਉਕਤ ਕਿਸਾਨ ਆਗੂਆਂ ਗੁਰਨਾਮ ਸਿੰਘ ਚੜੂਨੀ ਅਤੇ ਗਿ੍ਰਫਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ, ਦਰਜ ਕੀਤੇ ਮੁਕੱਦਮੇ ਵਾਪਸ ਲੈਣ ਅਤੇ ਸੂਰਜਮੁਖੀ ਦੀ ਖਰੀਦ ਐੱਮ ਐੱਸ ਪੀ ’ਤੇ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਕਿਸਾਨ ਆਗੂ ਲਖਬੀਰ ਸਿੰਘ ਨਿਜ਼ਾਮਪੁਰ, ਸੂਰਤ ਸਿੰਘ ਧਰਮਕੋਟ ਤੇ ਕੁਲਵੰਤ ਸਿੰਘ ਮੌਲਵੀਵਾਲਾ ਵੀ ਮੌਜੂਦ ਸਨ।





