ਪਟਿਆਲਾ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪੇਂਡੂ ਇਲਾਕਿਆਂ ’ਚ ਲਗਾਏ ਜਾ ਰਹੇ ਚਿੱਪ ਵਾਲੇ ਮੀਟਰਾਂ ਦਾ ਵਿਰੋਧ ਕਰਨ ਲਈ ਵੀਰਵਾਰ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਪਟਿਆਲਾ ’ਚ ਕਿਸਾਨਾਂ ਨੇ ਨਿਗਮ ਦੇ ਮੁੱਖ ਦਫਤਰ ਬਾਹਰ ਜ਼ਬਰਦਸਤ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਮਾਲ ਰੋਡ ਜਾਮ ਕਰ ਦਿੱਤੀ ਹੈ। ਪ੍ਰਦਰਸ਼ਨ ’ਚ ਵੱਡੀ ਗਿਣਤੀ ’ਚ ਔਰਤਾਂ ਵੀ ਸ਼ਾਮਲ ਹੋਈਆਂ। ਕਿਸਾਨ ਨੇਤਾਵਾਂ ਨੇ ਕਿਹਾ ਕਿ ਉਹ ਕਿਸੇ ਵੀ ਕੀਮਤ ’ਤੇ ਚਿੱਪ ਵਾਲੇ ਮੀਟਰ ਨਹੀਂ ਲੱਗਣ ਦੇਣਗੇ ਤੇ ਜੇ ਜਬਰੀ ਲਗਾਏ ਗਏ ਤਾਂ ਉਨ੍ਹਾਂ ਨੂੰ ਪੁੱਟ ਕੇ ਪਾਵਰਕਾਮ ਦੇ ਦਫਤਰਾਂ ’ਚ ਜਮ੍ਹਾਂ ਕਰਵਾ ਦਿੱਤਾ ਜਾਵੇਗਾ।