ਕੈਨੇਡਾ ਨਿਕਾਲੇ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਦੀ ਪੂਰੀ ਗੱਲ ਸੁਣਾਂਗੇ : ਟਰੂਡੋ

0
188

ਓਟਵਾ : ਫਰਜ਼ੀ ਦਾਖਲਾ ਪੱਤਰਾਂ ਕਾਰਨ ਕੈਨੇਡਾ ਤੋਂ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ 700 ਭਾਰਤੀ ਵਿਦਿਆਰਥੀਆਂ ਨੂੰ ਭਰੋਸਾ ਦਿਵਾਉਂਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਹਰੇਕ ਕੇਸ ਦਾ ਮੁਲਾਂਕਣ ਕਰਨਗੇ ਅਤੇ ਧੋਖਾਧੜੀ ਦੇ ਪੀੜਤਾਂ ਨੂੰ ਆਪਣਾ ਪੱਖ ਰੱਖਣ ਤੇ ਬੇਕਸੂਰ ਹੋਣ ਬਾਰੇ ਸਬੂਤ ਪੇਸ਼ ਕਰਨ ਦਾ ਮੌਕਾ ਮਿਲੇਗਾ। ਇਹ ਟਿੱਪਣੀ ਅਜਿਹੇ ਸਮੇਂ ਆਈ ਹੈ, ਜਦੋਂ ਸੈਂਕੜੇ ਭਾਰਤੀ ਵਿਦਿਆਰਥੀ, ਜਿਨ੍ਹਾਂ ’ਚ ਜ਼ਿਆਦਾਤਰ ਪੰਜਾਬ ਦੇ ਹਨ, ਕੈਨੇਡਾ ’ਚ ਸੜਕਾਂ ’ਤੇ ਉਤਰ ਰਹੇ ਹਨ। ਉਹ ਇਹ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਭਾਰਤ ’ਚ ਏਜੰਟਾਂ ਨੇ ਧੋਖਾ ਦਿੱਤਾ ਹੈ। ਇਸ ’ਚ ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ। ਟਰੂਡੋ ਨੇ ਪਾਰਲੀਮੈਂਟ ਬਹਿਸ ਦੌਰਾਨ ਕਿਹਾਮੈਂ ਇਸ ਮਾਮਲੇ ਤੋਂ ਜਾਣੂ ਹਾਂ। ਸਾਡਾ ਧਿਆਨ ਪੀੜਤਾਂ ਨੂੰ ਸਜ਼ਾ ਦੇਣ ਦੀ ਬਜਾਏ ਦੋਸ਼ੀਆਂ ਦੀ ਪਛਾਣ ਕਰਨਾ ਹੈ।
ਪ੍ਰਧਾਨ ਮੰਤਰੀ ਨੇ ਐੱਨ ਡੀ ਪੀ ਆਗੂ ਜਗਮੀਤ ਸਿੰਘ ਵੱਲੋਂ ਦੇਸ਼ ਨਿਕਾਲਾ ਦਿੱਤੇ ਜਾਣ ਵਾਲੇ ਪੀੜਤ ਵਿਦਿਆਰਥੀਆਂ ਦੀ ਸਥਿਤੀ ਬਾਰੇ ਚਿੰਤਾਵਾਂ ਦਾ ਜਵਾਬ ਦਿੰਦਿਆਂ ਕਿਹਾਧੋਖਾਧੜੀ ਦੇ ਪੀੜਤਾਂ ਨੂੰ ਆਪਣਾ ਪੱਖ ਤੇ ਉਸ ਦੇ ਸਮਰਥਨ ’ਚ ਸਬੂਤ ਪੇਸ਼ ਕਰਨ ਦਾ ਮੌਕਾ ਮਿਲੇਗਾ। ਅਸੀਂ ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋਂ ਸਾਡੇ ਦੇਸ਼ ’ਚ ਪਾਏ ਅਥਾਹ ਯੋਗਦਾਨ ਦਾ ਸਨਮਾਨ ਕਰਦੇ ਹਾਂ ਤੇ ਅਸੀਂ ਧੋਖਾਧੜੀ ਦੇ ਪੀੜਤਾਂ ਦੀ ਸਹਾਇਤਾ ਲਈ ਵਚਨਬੱਧ ਹਾਂ। ਅਸੀਂ ਹਰ ਇੱਕ ਕੇਸ ਦਾ ਮੁਲਾਂਕਣ ਕਰਦੇ ਹਾਂ।
ਵਿਦਿਆਰਥੀਆਂ ਨੇ 29 ਮਈ ਤੋਂ ਮਿਸੀਸਾਗਾ ਦੇ ਏਅਰਪੋਰਟ ਰੋਡ ’ਤੇ ਸੀ ਬੀ ਐੱਸ ਏ ਦੇ ਮੁੱਖ ਦਫਤਰ ਦੇ ਬਾਹਰ ਧਰਨਾ ਜਾਰੀ ਰੱਖਿਆ ਹੋਇਆ ਹੈ, ਜਿਸ ’ਚ ਬੈਨਰ ਫੜੇ ਹੋਏ ਹਨਡਿਪੋਰਟੇਸ਼ਨ ਵਿਰੁੱਧ ਇੱਕਜੁੱਟ ਹੋਵੋ, ਡਿਪੋਰਟੇਸ਼ਨ ਬੰਦ ਕਰੋ ਅਤੇ ਸਾਨੂੰ ਨਿਆਂ ਚਾਹੀਦਾ ਹੈ।

LEAVE A REPLY

Please enter your comment!
Please enter your name here