ਚੰਡੀਗੜ੍ਹ : ਕੋਟਕਪੂਰਾ ਦੇ ਪ੍ਰਦੀਪ ਸਿੰਘ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਹਰਪ੍ਰੀਤ ਸਿੰਘ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗਿ੍ਰਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪਿਛਲੇ ਸਾਲ 12 ਨਵੰਬਰ ਨੂੰ 6 ਗੈਂਗਸਟਰਾਂ ਨੇ ਪ੍ਰਦੀਪ ਸਿੰਘ ਦਾ ਕਤਲ ਕਰ ਦਿੱਤਾ ਸੀ। ਡੇਰਾ ਸੱਚਾ ਸੌਦਾ ਸਿਰਸਾ ਦਾ ਪ੍ਰੇਮੀ ਪ੍ਰਦੀਪ ਸਿੰਘ ਬਰਗਾੜੀ ਬੇਅਦਬੀ ਕੇਸ ’ਚ ਮੁਲਜ਼ਮ ਸੀ। ਹਰਪ੍ਰੀਤ ਭਗੌੜੇ ਗੈਂਗਸਟਰ ਗੋਲਡੀ ਬਰਾੜ ਦਾ ਕਰੀਬੀ ਸਾਥੀ ਦੱਸਿਆ ਗਿਆ ਹੈ।




