ਸਿਰਸਾ : ਜ਼ਿਲ੍ਹਾ ਸਿਰਸਾ ਦੇ ਕਈ ਪਿੰਡਾਂ ’ਚ ਭਾਜਪਾ-ਜਜਪਾ ਨੇਤਾਵਾਂ ਨੂੰ ਦਾਖਲ ਨਾ ਹੋਣ ਦੇਣ ਸੰਬੰਧੀ ਚਿਤਾਵਨੀ ਬੋਰਡ ਲਾਏ ਗਏ ਹਨ। ਸਰਪੰਚ ਐਸੋਸੀਏਸ਼ਨ ਵੱਲੋਂ ਲਾਏ ਗਏ ਇਨ੍ਹਾਂ ਚਿਤਾਵਨੀ ਬੋਰਡਾਂ ’ਤੇ ਕਿਸਾਨਾਂ ’ਤੇ ਲਾਠੀਚਾਰਜ, ਖਿਡਾਰੀਆਂ ’ਤੇ ਲਾਠੀਚਾਰਜ ਤੇ ਸਰਪੰਚਾਂ ’ਤੇ ਲਾਠੀਚਾਰਜ ਦਾ ਜ਼ਿਕਰ ਕੀਤਾ ਗਿਆ ਹੈ। ਸਰਪੰਚ ਐਸੋਸੀਏਸ਼ਨ ਦੀ ਸੂਬਾਈ ਮੀਤ ਪ੍ਰਧਾਨ ਸਰਪੰਚ ਸੰਤੋਸ਼ ਬੈਨੀਵਾਲ ਨੇ ਕਿਹਾ ਕਿ ਜਦੋਂ ਤੱਕ ਸਰਪੰਚਾਂ ਦੀਆਂ ਮੰਗਾਂ ਤੋਂ ਇਲਾਵਾ ਕਿਸਾਨਾਂ ਤੇ ਖਿਡਾਰੀਆਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਭਾਜਪਾ-ਜਜਪਾ ਦੇ ਕਿਸੇ ਵੀ ਆਗੂ ਨੂੰ ਪਿੰਡ ’ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ 18 ਜੂਨ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿਰਸਾ ਰੈਲੀ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।



