ਬਿਜਲੀ ਕਾਮਿਆਂ ਵੱਲੋਂ ਸਮੁੱਚੇ ਬਿਜਲੀ ਦਫਤਰਾਂ ਅੱਗੇ ਰੋਹ ਭਰਪੂਰ ਰੈਲੀਆਂ

0
178

ਸਮਰਾਲਾ (ਸੁਰਜੀਤ ਸਿੰਘ)
ਪੀ ਐੱਸ ਈ ਬੀ ਇੰਪਲਾਈਜ਼ ਜਾਇੰਟ ਫੋਰਮ ਦੇ ਸੱਦੇ ’ਤੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ ਪੀ ਅੱੈਸ ਈ ਬੀ ਇੰਪਲਾਈਜ਼ ਫੈਡਰੇਸ਼ਨ, ਮਨਿਸਟੀਰੀਅਲ ਸਰਵਿਸ ਯੂਨੀਅਨ, ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਇੰਪਲਾਈਜ਼ ਫੈਡਰੇਸ਼ਨ (ਸੁਰਿੰਦਰ ਸਿੰਘ), ਇੰਪਲਾਈਜ਼ ਫੈਡਰੇਸ਼ਨ (ਫਲਜੀਤ ਸਿੰਘ), ਵਰਕਰਜ਼ ਫੈਡਰੇਸ਼ਨ ਇੰਟਕ, ਥਰਮਲ ਇੰਪਲਾਈਜ਼ ਕੁਆਰਡੀਨੇਸ਼ਨ ਕਮੇਟੀ, ਹੈੱਡ ਆਫਿਸ ਇੰਪਲਾਈਜ਼ ਫੈਡਰੇਸ਼ਨ ਅਤੇ ਸਬ-ਸਟੇਸ਼ਨ ਸਟਾਫ ਵੈੱਲਫੇਅਰ ਐਸੋਸੀਏਸ਼ਨ ਦੇ ਬਿਜਲੀ ਕਮਿਆਂ ਵੱਲੋਂ ਪੰਜਾਬ ਦੇ ਸਮੁੱਚੇ ਉੱਪ ਮੰਡਲ ਦਫਤਰਾਂ ਅੱਗੇ ਰੋਹ ਭਰਪੂਰ ਰੈਲੀਆਂ ਕਰਕੇ ਸਰਕਾਰ ਅਤੇ ਮੈਨੇਜਮੈਂਟ ਦੇ ਪੁਤਲੇ ਅਤੇ ਮੁਲਾਜ਼ਮ ਵਿਰੋਧੀ ਸਰਕੂਲਰ ਸਾੜੇ ਗਏ। ਇਨ੍ਹਾਂ ਜਥੇਬੰਦੀਆਂ ਦੇ ਆਗੂਆਂ ਕਰਮ ਚੰਦ ਭਾਰਦਵਾਜ, ਰਤਨ ਸਿੰਘ ਮਜਾਰੀ, ਬਲਦੇਵ ਸਿੰਘ ਮੰਢਾਲੀ, ਹਰਪਾਲ ਸਿੰਘ, ਜਗਰੂਪ ਸਿੰਘ ਮਹਿਮਦਪੁਰ, ਜਗਜੀਤ ਸਿੰਘ ਕੋਟਲੀ, ਰਵੇਲ ਸਿੰਘ ਸਹਾਏਪੁਰ, ਕੌਰ ਸਿੰਘ ਸੋਹੀ, ਜਗਜੀਤ ਸਿੰਘ ਕੰਡਾ, ਬਲਵਿੰਦਰ ਸਿੰਘ ਸੰਧੂ, ਕੁਲਵਿੰਦਰ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਚਾਹਲ, ਲਖਵੰਤ ਸਿੰਘ ਦਿਓਲ, ਸਰਬਜੀਤ ਭਾਣਾ, ਸਿਕੰਦਰ ਨਾਥ, ਸੁਖਵਿੰਦਰ ਚਾਹਲ, ਅਵਤਾਰ ਸਿੰਘ ਕੈਂਥ, ਹਰਮੇਸ਼ ਧੀਮਾਨ, ਬਲਜੀਤ ਸਿੰਘ ਮੋਦਲਾ ਨੇ ਵੱਖ-ਵੱਖ ਥਾਵਾਂ ’ਤੇ ਰੈਲੀਆਂ ਨੂੰ ਸੰਬੋਧਨ ਕਰਦਿਆਂ ਪਾਵਰ ਮੈਨੇਜਮੈਂਟਾਂ ਅਤੇ ਬਿਜਲੀ ਮੰਤਰੀ ਪੰਜਾਬ ਵੱਲੋਂ ਜਾਇੰਟ ਫੋਰਮ ਨੂੰ ਦਿੱਤੇ ਭਰੋਸੇ ਅਨੁਸਾਰ ਮੰਨੀਆਂ ਮੰਗਾਂ ਦਾ 20 ਦਿਨਾਂ ਅੰਦਰ ਨਿਪਟਾਰਾ ਨਾ ਕਰਨ ਦੀ ਸਖਤ ਨਿੰਦਾ ਕਰਦਿਆ ਕਿਹਾ ਕਿ ਬਿਜਲੀ ਕਾਮਿਆਂ ਨੂੰ ਟਾਲ-ਮਟੋਲ ਕਰਕੇ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਜਿਸ ਤੋਂ ਸਾਫ ਹੈ ਕਿ ਮੈਨੇਜਮੈਂਟ ਤੇ ਸਰਕਾਰ ਸੰਜੀਦਾ ਨਹੀਂ, ਮੁਲਾਜ਼ਮ ਮਸਲੇ ਜਿਵੇਂ ਸੀ ਆਰ ਏ 295/19 ਰਾਹੀਂ ਨਿਯੁਕਤ ਸ ਲ ਮ ਨੂੰ ਗਲਤ ਇਨਕੁਆਰੀਆਂ ਦੇ ਨਾਂਅ ’ਤੇ ਤੰਗ-ਪ੍ਰੇਸ਼ਾਨ ਕਰਨ, ਪਰਖ ਕਾਲ ਪੂਰਾ ਕਰ ਚੁੱਕੇ ਮੁਲਾਜ਼ਮਾਂ ਨੂੰ ਪੂਰਾ ਤਨਖਾਹ ਸਕੇਲ ਦੇਣ, ਟੈਕਨੀਕਲ ਕਾਮਿਆਂ ਤੋਂ ਧੱਕੇ ਨਾਲ ਬਿਨਾਂ ਵਿੱਤੀ ਲਾਭ ਦਿੱਤੇ ਡਿਊਟੀਆਂ ਲੈਣ, ਧੱਕੇ ਨਾਲ ਮੋਬਾਇਲ ਅਲਾਊਂਸ ਕੱਟ ਕੇ ਜੀਓ ਦੇ ਸਿੰਮ ਦੇਣਾ, ਪੇ ਕਮਿਸ਼ਨ ਅਨੁਸਾਰ ਤਨਖਾਹ ਸਕੇਲ ਨਾ ਦੇਣਾ, ਵੇਜ ਫਾਰਮੂਲੇਸ਼ਨ ਕਮੇਟੀ ਵਿੱਚ ਨੁਮਾਇੰਦਗੀ ਦੇਣ, ਪੇ ਅਨਾਮਲੀਜ਼ ਦੂਰ ਕਰਨ, 23 ਸਾਲਾਂ ਦੀ ਸੇਵਾ ਦਾ ਲਾਭ ਦੇਣਾ, ਸੀ ਆਰ ਏ 293/19, 294/19, 295/19 ਅਤੇ 296/19 ਰਾਹੀਂ ਭਰਤੀ ਕਰਮਚਾਰੀਆਂ/ ਅਧਿਕਾਰੀਆਂ ਉੱਪਰ ਧੱਕੇ ਨਾਲ ਸੱਤਵਾਂ ਪੇ ਕਮਿਸ਼ਨ ਲਾਗੂ ਕਰਨ, ਭੱਤਿਆਂ ਵਿੱਚ ਵਾਧਾ, ਆਰ ਟੀ ਅੱੈਮ ਓ ਸੀ ਆਦਿ ਬਰਾਬਰ ਦੀਆਂ ਕੈਟਾਗਰੀਆਂ ਨੂੰ ਪੇ ਬੈਂਡ ਦਾ ਲਾਭ ਦੇਣਾ, ਸੀ.ਆਰ.ਏ. 299/22 ਅਨੁਸਾਰ ਰਹਿੰਦੇ ਸ ਲ ਮ ਨੂੰ ਨਿਯੁਕਤੀ ਪੱਤਰ ਦੇਣਾ, ਮਨਜੂਰਸ਼ੁਦਾ ਅਸਾਮੀਆਂ ਧੱਕੇ ਨਾਲ ਖਤਮ ਕਰਨਾ, ਵਰਕ ਲੋਡ ਅਨੁਸਾਰ ਨਵੀਂ ਭਰਤੀ ਨਾ ਕਰਨ ਸਮੇਤ 50 ਨੁਕਾਤੀ ਮੰਗ ਪੱਤਰ ਅਨੁਸਾਰ ਮੰਗਾਂ ਮੰਨਣਾ, ਉੱਚ ਅਦਾਲਤਾਂ ਦੇ ਫੈਸਲੇ ਜਰਨਲਾਇਜ਼ ਕਰਨ ਦੀ ਥਾਂ ਮੁਲਾਜ਼ਮ ਵਿਰੋਧੀ ਸਰਕੂਲਰ ਜਾਰੀ ਕਰਕੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਪਰਖ ਕਾਲ ਪੂਰਾ ਕਰ ਚੁੱਕੇ ਮੁਲਾਜ਼ਮਾਂ ਨੂੰ ਹਾਈ ਕੋਰਟ ਦੇ ਫੈਸਲੇ ਅਨੁਸਾਰ ਤਨਖਾਹ ਸਕੇਲ ਦੇਣ ਦੀ ਥਾਂ ਸੁਪਰੀਮ ਕੋਰਟ ਵਿੱਚ ਇਸ ਨੂੰ ਚੁਣੌਤੀ ਦੇਣ ਲਈ ਸਰਕਾਰ ਨੇ ਆਦੇਸ਼ ਜਾਰੀ ਕਰ ਦਿੱਤੇ ਹਨ, ਜਿਸ ਕਾਰਨ ਮੁਲਾਜ਼ਮਾਂ ਵਿੱਚ ਸਖਤ ਰੋਸ ਹੈ।
ਰੈਲੀਆਂ ਨੂੰ ਹੋਰਨਾਂ ਤੋਂ ਇਲਾਵਾ ਬਲਜਿੰਦਰ ਸ਼ਰਮਾ, ਲਖਵਿੰਦਰ ਸਿੰਘ, ਸੁਖਵਿੰਦਰ ਸਿੰਘ ਦੁੰਮਨਾ, ਕਮਲਜੀਤ ਸਿੰਘ, ਰਘਬੀਰ ਸਿੰਘ, ਰਾਮ ਸਿੰਘ ਸੈਣੀ, ਲਖਵੀਰ ਸਿੰਘ ਜੀਰਾ, ਜਰਨੈਲ ਸਿੰਘ ਔਲਖ, ਇੰਦਰਜੀਤ ਸਿੰਘ ਢਿੱਲੋਂ, ਜਗਦੀਪ ਸਿੰਘ ਸਹਿਗਲ, ਤੇਜਿੰਦਰ ਸਿੰਘ ਸੇਖੋਂ ਅਤੇ ਸਰਕਲ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੈਨੇਜਮੈਂਟ ਤੇ ਸਰਕਾਰ ਦੇ ਇਸ ਵਤੀਰੇ ਵਿਰੁੱਧ ਜੋਰਦਾਰ ਸੰਘਰਸ਼ ਕੀਤਾ ਜਾਵੇਗਾ। ਮੁਲਾਜ਼ਮ 14 ਜੂਨ ਤੋਂ ਅਗਲੇ ਫੈਸਲੇ ਤੱਕ ਵਰਕ-ਟੂ-ਰੂਲ ਅਨੁਸਾਰ ਕੰਮ ਕਰਨਗੇ ਅਤੇ ਦੋਨੋਂ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ, ਡਾਇਰੈਕਟਰਜ਼ ਅਤੇ ਬਿਜਲੀ ਮੰਤਰੀ ਪੰਜਾਬ ਵਿਰੁੱਧ ਫੀਲਡ ਵਿੱਚ ਦੌਰਿਆਂ ਸਮੇਂ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕਰਨਗੇ। ਪੰਦਰਾਂ ਜੂਨ ਤੋਂ 23 ਜੂਨ ਤੱਕ ਸਰਕਲ ਕਨਵੈਨਸ਼ਨਾਂ ਕਰਕੇ ਵਿਧਾਇਕਾਂ ਨੂੰ ਯਾਦ ਪੱਤਰ ਦਿੱਤੇ ਜਾਣਗੇ। ਇਸ ਤੋਂ ਬਾਅਦ 5 ਜੁਲਾਈ ਨੂੰ ਹੈੱਡ ਆਫਿਸ ਪਟਿਆਲਾ ਦੇ ਤਿੰਨੇ ਗੇਟਾਂ ’ਤੇ 7 ਵਜੇ ਸਵੇਰ ਤੋਂ 2 ਵਜੇ ਦੁਪਹਿਰ ਤੱਕ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਸੂਬਾ ਪੱਧਰੀ ਹੜਤਾਲ ਦਾ ਐਲਾਣ ਕੀਤਾ ਜਾਵੇਗਾ। 20 ਜੁਲਾਈ ਨੂੰ ਬਿਜਲੀ ਮੰਤਰੀ ਪੰਜਾਬ ਦੀ ਰਿਹਾਇਸ਼ ਅੰਮਿ੍ਰਤਸਰ ਵਿਖੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here