ਮੰਗਾਂ ਮੰਨਣ ਤੇ ਗਿ੍ਰਫ਼ਤਾਰ ਅੰਦੋਲਨਕਾਰੀਆਂ ਨੂੰ ਛੱਡਣ ’ਤੇ ਜ਼ੋਰ

0
185

ਚੰਡੀਗੜ੍ਹ : ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੀ ਸੂਬਾ ਕੌਂਸਲ ਮੀਟਿੰਗ ਪ੍ਰਧਾਨ ਭੁਪਿੰਦਰ ਸਾਂਬਰ ਦੀ ਪ੍ਰਧਾਨਗੀ ਹੇਠ ਅਜੈ ਭਵਨ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ’ਚ ਪੰਜਾਬ ਦੇ 18 ਜ਼ਿਲ੍ਹਿਆਂ ਤੋਂ ਸਾਥੀਆਂ ਨੇ ਹਿੱਸਾ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਸਮੇਂ ਅੰਦਰ ਫਸਲਾਂ ਦੀ ਖਰੀਦ ਗਰੰਟੀ ਕਨੂੰਨ ਨਾ ਬਣਾਉਣ ਦਾ ਹੀ ਸਿੱਟਾ ਹੈ ਕਿ ਹਰਿਆਣਾ ਅੰਦਰ ਸੂਰਜਮੁਖੀ ਦੀ ਐੱਮ ਐੱਸ ਪੀ ’ਤੇ ਖਰੀਦ ਕਰਨ ਲਈ ਕਿਸਾਨਾਂ ਨੂੰ ਲਗਾਤਾਰ ਘੋਲ ਕਰਨਾ ਪੈ ਰਿਹਾ ਹੈ, ਜਿਸ ਸੰਬੰਧੀ ਹਰਿਆਣਾ ਦੇ ਕਿਸਾਨਾਂ ਨੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ ਜੋ ਅੰਦੋਲਨ ਸ਼ੁਰੂ ਕੀਤਾ ਹੈ, ਕਿਸਾਨ ਸਭਾ ਇਸ ਮੰਗ ਦੀ ਪੁਰਜ਼ੋਰ ਹਿਮਾਇਤ ਕਰਦਿਆਂ ਮੰਗ ਕਰਦੀ ਹੈ ਕਿ ਸੂਰਜਮੁਖੀ ਦੀ ਐੱਮ ਐੱਸ ਪੀ ’ਤੇ ਫੌਰੀ ਖਰੀਦ ਸ਼ੁਰੂ ਕੀਤੀ ਜਾਵੇ ਅਤੇ ਜੇਲ੍ਹ ਵਿੱਚ ਬੰਦ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਮੀਟਿੰਗ ’ਚ ਪੰਜਾਬ ਸਰਕਾਰ ਵੱਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ ਅਤੇ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਦੇ ਬਹਾਨੇ ਪੰਜਾਬ ਦੇ ਲੋਕਾਂ ’ਤੇ ਬੋਝ ਲੱਦਣਾ ਬੰਦ ਕਰੇ। ਕਿਸਾਨ ਸਭਾ ਨੇ ਪੰਜਾਬ ਸਰਕਾਰ ਵੱਲੋਂ ਬਿਜਲੀ ਬੋਰਡ ਦੇ ਦਫਤਰ ਪਟਿਆਲਾ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ’ਚ ਵਿਰੋਧ ਕਰ ਰਹੇ ਕਿਸਾਨਾਂ ’ਤੇ ਪੁਲਸ ਦੀ ਤਾਕਤ ਦੀ ਵਰਤੋਂ ਕਰਕੇ ਅੰਦੋਲਨ ਨੂੰ ਖਤਮ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਗਿ੍ਰਫਤਾਰ ਕਿਸਾਨਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ ਅਤੇ ਕਿਸਾਨਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਤੁਰੰਤ ਮੰਨੀਆਂ ਜਾਣ।
ਮੀਟਿੰਗ ’ਚ ਬਲਕਰਨ ਸਿੰਘ ਬਰਾੜ, ਸੂਰਤ ਸਿੰਘ ਧਰਮਕੋਟ, ਕੁਲਵੰਤ ਸਿੰਘ ਮੌਲਵੀਵਾਲ, ਲਖਬੀਰ ਸਿੰਘ ਨਿਜ਼ਾਮਪੁਰ ਤੇ ਜਸਪਾਲ ਸਿੰਘ ਦੱਪੜ ਨੇ ਵੀ ਸੰਬੋਧਨ ਕੀਤਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬਲਕਾਰ ਸਿੰਘ ਵਲਟੋਹਾ, ਗੁਰਲਾਲ ਸਿੰਘ ਲਾਲੀ, ਸੰਦੀਪ ਅਰੋੜਾ, ਤਰਲੋਕ ਸਿੰਘ ਪਬਿਆਣਾ, ਹਰਦੇਵ ਸਿੰਘ ਬਖਸ਼ੀਵਾਲਾ, ਸਤਵੰਤ ਸਿੰਘ ਖੰਡੇਬਾਦ, ਮਲਕੀਅਤ ਸਿੰਘ ਮੰਦਰਾ, ਕੁਲਦੀਪ ਸਿੰਘ ਭੋਲਾ, ਸੁਰਿੰਦਰ ਸਿੰਘ ਢੰਡੀਆਂ, ਸੁਖਜਿੰਦਰ ਸਿੰਘ, ਚਰਨਜੀਤ ਸਿੰਘ ਮੁਕਤਸਰ, ਗੁਲਜ਼ਾਰ ਸਿੰਘ ਬਸੰਤ ਕੋਟ, ਰਜਿੰਦਰ ਕੁਮਾਰ, ਹਰਦਿਆਲ ਸਿੰਘ ਘਾਲੀ, ਵਜ਼ੀਰ ਚੰਦ, ਚਮਕੌਰ ਸਿੰਘ, ਦਵਿੰਦਰ ਸਿੰਘ ਨੰਗਲੀ ਤੇ ਜਸਵਿੰਦਰ ਸਿੰਘ ਭੰਗਲ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here