ਪਟਿਆਲਾ ’ਚ ਧਰਨਾ ਦੇ ਰਹੇ ਕਿਸਾਨ ਚੁੱਕੇ

0
203

ਪਟਿਆਲਾ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮਾਲ ਰੋਡ ’ਤੇ ਸਥਿਤ ਹੈੱਡਕੁਆਰਟਰ ਦੇ ਬਾਹਰ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀਆਂ 16 ਜਥੇਬੰਦੀਆਂ ਵੱਲੋਂ 21 ਮੰਗਾਂ ਨੂੰ ਲੈ ਕੇ ਲਗਾਇਆ ਜਾ ਰਿਹਾ ਲਗਾਤਾਰ ਧਰਨਾ ਮੰਗਲਵਾਰ ਜ਼ਿਲ੍ਹਾ ਪ੍ਰਸ਼ਾਸਨ ਨੇ ਚੁੱਕ ਦਿੱਤਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਕਿਸਾਨ ਆਗੂਆਂ ਅਤੇ ਕਿਸਾਨਾਂ ਨੂੰ ਤੜਕੇ ਤਿੰਨ ਵਜੇ ਤੋਂ ਬੱਸਾਂ ਵਿਚ ਲਿਜਾ ਕੇ ਵੱਖ-ਵੱਖ ਥਾਣਿਆਂ ਵਿਚ ਰੱਖਿਆ ਗਿਆ। ਪਹਿਲਾਂ ਪੁਲਸ ਨੇ ਸ਼ੇਰਾਂਵਾਲਾ ਗੇਟ ਵਾਲੇ ਪਾਸੇ ਡਾਕਖਾਨੇ ਕੋਲ ਬਿਜਲੀ ਨਿਗਮ ਦੇ ਦਫਤਰ ਅੰਦਰ ਜਾਂਦੇ ਗੇਟ ਨੂੰ ਬੰਦ ਕਰਕੇ ਬੈਠੇ ਕਿਸਾਨਾਂ ਨੂੰ ਉਠਾ ਕੇ ਰਾਊਂਡ ਅੱਪ ਕੀਤਾ, ਉਸ ਤੋਂ ਬਾਅਦ ਹੌਲੀ-ਹੌਲੀ ਕਿਸਾਨਾਂ ਦੇ ਮੁੱਖ ਧਰਨੇ ਵੱਲ ਪੁਲਸ ਨੇ ਗਸ਼ਤ ਕਰਦਿਆਂ ਦੂਜੇ ਦੋ ਗੇਟ ਵੀ ਕਿਸਾਨਾਂ ਕੋਲੋਂ ਅਜ਼ਾਦ ਕਰਵਾ ਲਏ, ਫੇਰ ਧਰਨੇ ਅਤੇ ਮਰਨ ਵਰਤ ’ਤੇ ਬੈਠੇ ਕਿਸਾਨਾਂ ਨੂੰ ਬੱਸਾਂ ਵਿਚ ਬੈਠਾ ਕੇ ਵੱਖ-ਵੱਖ ਥਾਣਿਆਂ ਵਿਚ ਲੈ ਗਈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੁਲਸ ਐਕਸ਼ਨ ਬਰਦਾਸ਼ਤ ਤੋਂ ਬਾਹਰ ਹੈ। ਪਟਿਆਲਾ ’ਚ ਪੁਲਸ ਐਕਸ਼ਨ ਖਿਲਾਫ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕਾਰਕੁੰਨਾਂ ਨੇ ਪਠਾਨਕੋਟ-ਅੰਮਿ੍ਰਤਸਰ ਰਾਸ਼ਟਰੀ ਰਾਜ ਮਾਰਗ ’ਤੇ ਚੱਕਾ ਜਾਮ ਕਰ ਦਿੱਤਾ। ਜਾਮ ਕਾਰਨ ਕਈ ਕਿਲੋਮੀਟਰ ਤੱਕ ਵਾਹਨਾਂ ਦੀਆਂ ਲਾਈਨਾਂ ਲੱਗ ਗਈਆਂ। ਕਿਸਾਨ ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਇਲਾਕੇ ਦੇ ਕਿਸਾਨਾਂ ਨੇ ਦਸੂਹਾ-ਹੁਸ਼ਿਆਰਪੁਰ ਰੋਡ ’ਤੇ ਸਥਿਤ ਟਾਂਡਾ ਮੋੜ ’ਤੇ ਜਾਮ ਲਗਾ ਕੇ ਪ੍ਰਦਰਸ਼ਨ ਕੀਤਾ। ਉਹ ਪਟਿਆਲਾ ਵਿਚ ਫੜੇ ਕਿਸਾਨਾਂ ਦੀ ਰਿਹਾਈ ਦੀ ਮੰਗ ਕਰ ਰਹੇ ਸਨ। ਪੁਲਸ ਨੇ ਉਨ੍ਹਾਂ ਨੂੰ ਹਿਰਾਸਤ ’ਚ ਲੈ ਕੇ ਜਾਮ ਖੁਲ੍ਹਵਾ ਦਿੱਤਾ।

LEAVE A REPLY

Please enter your comment!
Please enter your name here