ਅੰਮਿ੍ਰਤਪਾਲ ਦੇ ਸਾਥੀ ਖੰਡਾ ਦੀ ਮੌਤ

0
181

ਲੰਡਨ : ਪਾਬੰਦੀਸ਼ੁਦਾ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇ ਐੱਲ ਐੱਫ) ਦੇ ਅਖੌਤੀ ਮੁਖੀ ਅਤੇ ਜੇਲ੍ਹ ’ਚ ਬੰਦ ਅੰਮਿ੍ਰਤਪਾਲ ਸਿੰਘ ਦੇ ਕਰੀਬੀ ਸਾਥੀ ਅਵਤਾਰ ਸਿੰਘ ਖੰਡਾ ਦੀ ਬਰਤਾਨੀਆ ਦੇ ਬਰਮਿੰਘਮ ’ਚ ਮੌਤ ਹੋ ਗਈ। ਸੂਤਰਾਂ ਨੇ ਮੌਤ ਦਾ ਕਾਰਨ ਕੈਂਸਰ ਦੱਸਿਆ ਹੈ। ਉਸ ਦੇ ਸਮਰਥਕਾਂ ਨੇ ਦਾਅਵਾ ਕੀਤਾ ਕਿ ਉਸ ਦੀ ਮੌਤ ਜ਼ਹਿਰ ਨਾਲ ਹੋਈ ਹੈ। ਸੈਂਡਵੈਲ ਹਸਪਤਾਲ ਤੋਂ ਮੈਡੀਕਲ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ, ਜਿੱਥੇ ਉਸ ਦੀ ਮੌਤ ਹੋਈ। ਖੰਡਾ ਕੁਝ ਦਿਨਾਂ ਤੋਂ ਵੈਂਟੀਲੇਟਰ ’ਤੇ ਸੀ। ਕੌਮੀ ਜਾਂਚ ਏਜੰਸੀ ਦਾ ਮੰਨਣਾ ਹੈ ਕਿ ਉਹ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਵਿਚ 19 ਮਾਰਚ ਦੀ ਹਿੰਸਾ ਦਾ ਮਾਸਟਰਮਾਈਂਡ ਸੀ। ਖੰਡਾ ਦਾ ਜਨਮ ਮੋਗਾ ਜ਼ਿਲ੍ਹੇ ’ਚ ਹੋਇਆ ਸੀ। ਖੰਡਾ ਨੂੰ ਜਗਤਾਰ ਸਿੰਘ ਤਾਰਾ ਅਤੇ ਪਰਮਜੀਤ ਸਿੰਘ ਪੰਮਾ ਸਮੇਤ ਕੇ ਐੱਲ ਐੱਫ ਦੇ ਹੋਰ ਆਗੂਆਂ ਦੇ ਨੇੜੇ ਮੰਨਿਆ ਜਾਂਦਾ ਸੀ। ਉਸ ਦਾ ਸੰਬੰਧ ਗੁਰਜੰਟ ਸਿੰਘ ਬੁੱਧਸਿੰਘਵਾਲਾ ਨਾਲ ਵੀ ਸੀ।

LEAVE A REPLY

Please enter your comment!
Please enter your name here