ਨੱਢਾ ਕੈਪਟਨ ਨੂੰ ਮਿਲੇ

0
188

ਚੰਡੀਗੜ੍ਹ : ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਵੀਰਵਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਵਾਰ ਨਾਲ ਮੁਹਾਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਨੱਢਾ ਦੇ ਨਾਲ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ ਵੀ ਸਨ। ਕੈਪਟਨ, ਜੋ ਪਾਰਟੀ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਹਨ, ਨੇ ਕਿਹਾ-ਭਾਜਪਾ ਦੇ ਪ੍ਰਧਾਨ ਜੇਪੀ ਨੱਢਾ ਜੀ ਅਤੇ ਪਾਰਟੀ ਦੇ ਮੀਤ ਪ੍ਰਧਾਨ ਅੱਜ ਮੇਰੇ ਨਿਵਾਸ ਸਥਾਨ ’ਤੇ ਪੁੱਜੇ। ਇਸ ਮੌਕੇ ਕੈਪਟਨ ਦੀ ਪਤਨੀ ਅਤੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ, ਬੇਟੀ ਜੈਇੰਦਰ ਕੌਰ ਅਤੇ ਬੇਟਾ ਰਣਇੰਦਰ ਸਿੰਘ ਵੀ ਮੌਜੂਦ ਸਨ।

LEAVE A REPLY

Please enter your comment!
Please enter your name here