ਹਰਿਆਣਾ ਦੇ ਕਿਸਾਨ ਆਗੂਆਂ ਵੱਲੋਂ 19 ਨੂੰ ਪਟਿਆਲਾ ’ਚ ਵੱਡੀ ਰੈਲੀ ਦਾ ਐਲਾਨ

0
188

ਪਟਿਆਲਾ : ਇੱਥੋਂ ਦੇ ਮਾਤਾ ਕੁਸ਼ੱਲਿਆ ਹਸਪਤਾਲ ਵਿਚ ਨਜ਼ਰਬੰਦ ਕਿਸਾਨ ਆਗੂਆਂ ਨੂੰ ਮਿਲਣ ਪੁੱਜੇ ਹਰਿਆਣਾ ਦੇ ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ ਪਟਿਆਲਾ ਵਿਚ 19 ਜੂਨ ਨੂੰ ਵੱਡੀ ਰੈਲੀ ਕੀਤੀ ਜਾਵੇਗੀ, ਜਿਸ ਵਿਚ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਕਿਸਾਨ ਸ਼ਾਮਲ ਹੋਣਗੇ। ਇਸ ਵਿਚ ਕਿਸਾਨਾਂ ਵੱਲੋਂ ਕੀਤੇ ਜਾਣ ਵਾਲੇ ਸੰਘਰਸ਼ ਦੀ ਅਗਲੀ ਰੂਪਰੇਖਾ ਤਿਆਰ ਕੀਤੀ ਜਾਵੇਗੀ। ਹਰਿਆਣਾ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਅਭਿਮਨਿਊ ਕੋਹਾੜ ਤੇ ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਹਰਿਆਣਾ ਵਿਚ ਕਿਸਾਨ ਆਗੂਆਂ ਦੀ ਮੀਟਿੰਗ ਹੋਈ ਹੈ, ਜਿਸ ਵਿਚ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਜਬਰ ਬਾਰੇ ਗੰਭੀਰ ਵਿਚਾਰਾਂ ਕੀਤੀਆਂ ਗਈਆਂ। ਇਸ ਤੋਂ ਬਾਅਦ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ 19 ਜੂਨ ਨੂੰ ਪਟਿਆਲਾ ਵਿਚ ਵੱਡੀ ਰੈਲੀ ਕੀਤੀ ਜਾਵੇ, ਜਿਸ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਾਰਕੁੰਨ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਉਹ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ ਹਨ ਤੇ ਉਹ ਚੜ੍ਹਦੀ ਕਲਾ ਵਿਚ ਹਨ। ਮਰਨ ਵਰਤ ਵੀ ਜਾਰੀ ਹੈ। ਬੇਸ਼ੱਕ ਸਰਕਾਰ ਨੇ ਜ਼ੋਰ ਲਗਾਇਆ ਕਿ ਮਰਨ ਵਰਤ ਤੁੜਵਾ ਦਿੱਤਾ ਜਾਵੇ, ਪਰ ਉਹ ਆਪਣੇ ਸਟੈਂਡ ’ਤੇ ਕਾਇਮ ਹਨ। ਡੱਲੇਵਾਲ ਨੇ ਕਿਹਾ ਹੈ ਕਿ ਡਟ ਕੇ ਸੰਘਰਸ਼ ਕਰੋ ਤਾਂ ਕਿ ਪੰਜਾਬ ਸਰਕਾਰ ਨੂੰ ਪਾਵਰਕਾਮ ਦੇ ਦਫਤਰ ਅੱਗੋਂ ਜਬਰੀ ਚੁੱਕੇ ਕਿਸਾਨਾਂ ਸੰਬੰਧੀ ਕੀਤੀ ਗਲਤੀ ਦਾ ਅਹਿਸਾਸ ਹੋ ਜਾਵੇ।

LEAVE A REPLY

Please enter your comment!
Please enter your name here