ਰਾਜਪਾਲਾਂ ਤੇ ਉਪ ਰਾਜਪਾਲਾਂ ਦਾ ਕਾਰਜਕਾਲ ਖ਼ਤਮ ਕਰ ਦੇਣਾ ਚਾਹੀਦੈ : ਰਾਘਵ ਚੱਢਾ

0
183

ਨਵੀਂ ਦਿੱਲੀ : ਦਿੱਲੀ ’ਚ ਆਮ ਆਦਮੀ ਪਾਰਟੀ ਸਰਕਾਰ ਅਤੇ ਐੱਲ ਜੀ ਵਿਚਾਲੇ ਚੱਲ ਰਹੀ ਖਿੱਚੋਤਾਣ ਵਿਚਾਲੇ ਆਪ ਸਾਂਸਦ ਰਾਘਵ ਚੱਢਾ ਨੇ ਕਿਹਾ ਕਿ ਸੂਬਿਆਂ ’ਚ ਰਾਜਪਾਲਾਂ ਅਤੇ ਉਪ ਰਾਜਪਾਲ ਦੇ ਕਾਰਜਕਾਲ ਨੂੰ ਖ਼ਤਮ ਕਰ ਦੇਣਾ ਚਾਹੀਦਾ ਹੈ। ਉਨ੍ਹਾ ਕਿਹਾ ਕਿ ਗੈਰ-ਭਾਜਪਾ ਸ਼ਾਸਤ ਸੂਬਿਆਂ ’ਚ ਇਹ ਚਲਨ ਦੇਖਿਆ ਜਾ ਰਿਹਾ ਹੈ ਕਿ ਐੱਲ ਜੀ ਜਾਂ ਰਾਜਪਾਲ ਦੇ ਜ਼ਰੀਏ ਸਰਕਾਰਾਂ ਜਾਂ ਮੁੱਖ ਮੰਤਰੀਆਂ ਦੇ ਅਧਿਕਾਰ ਖੋਹੇ ਜਾ ਰਹੇ ਹਨ। ਉਨ੍ਹਾ ਤਾਮਿਲਨਾਡੂ ਦੇ ਰਾਜਪਾਲ ਦੇ ਇੱਕ ਬਿਆਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਤਾਮਿਲਨਾਡੂ ਦੇ ਰਾਜਪਾਲ ਨੇ ਕਿਹਾ ਕਿ ਵਿਧਾਇਕ ਸੇਂਥਿਲ ਬਾਲਾਜੀ ਮੰਤਰੀ ਬਣਨ ਦੇ ਲਾਇਕ ਨਹੀਂ। ਉਨ੍ਹਾ ਕਿਹਾ ਕਿ ਸੰਵਿਧਾਨ ਸਪੱਸ਼ਟ ਕਹਿੰਦਾ ਹੈ ਕਿ ਮੁੱਖ ਮੰਤਰੀ ਕੋਲ ਕੈਬਨਿਟ ਚੁਣਨ ਦਾ ਪੂਰਾ ਅਧਿਕਾਰ ਹੈ। ਇਹ ਪ੍ਰਵਿਰਤੀ ਦੇਸ਼ ਲਈ ਖ਼ਤਰਨਾਕ ਹੈ। ਮੈਨੂੰ ਲੱਗਦਾ ਹੈ ਕਿ ਰਾਜਪਾਲਾਂ ਅਤੇ ਉਪ ਰਾਜਪਾਲਾਂ ਦਾ ਕਾਰਜਕਾਲ ਖ਼ਤਮ ਕਰ ਦੇਣਾ ਚਾਹੀਦਾ।

LEAVE A REPLY

Please enter your comment!
Please enter your name here