ਦੋ ਕਿਸਾਨ ਧੀਆਂ ਦੀ ਹਵਾਈ ਸੈਨਾ ’ਚ ਫਲਾਇੰਗ ਅਫ਼ਸਰ ਵਜੋਂ ਚੋਣ

0
206

ਚੰਡੀਗੜ੍ਹ (ਗੁਰਜੀਤ ਬਿੱਲਾ)
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ ਐੱਫ ਪੀ ਆਈ) ਫਾਰ ਗਰਲਜ਼, ਐੱਸ ਏ ਐੱਸ ਨਗਰ (ਮੋਹਾਲੀ) ਦੀਆਂ ਦੋ ਸਾਬਕਾ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਨੂੰ ਏਅਰ ਫੋਰਸ ਅਕੈਡਮੀ ਡੰਡੀਗਲ, ਹੈਦਰਾਬਾਦ ਤੋਂ ਟ੍ਰੇਨਿੰਗ ਬਾਅਦ ਸ਼ਨੀਵਾਰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ, ਜੋ ਇਸ ਸੰਸਥਾ ਲਈ ਵੱਡੇ ਮਾਣ ਵਾਲੀ ਗੱਲ ਹੈ। ਫਲਾਇੰਗ ਅਫ਼ਸਰ ਇਵਰਾਜ ਕੌਰ, ਜੋ ਫਲਾਇੰਗ ਬ੍ਰਾਂਚ ਵਿੱਚ ਬਤੌਰ ਹੈਲੀਕਾਪਟਰ ਪਾਇਲਟ ਜੁਆਇਨ ਕਰੇਗੀ, ਜ਼ਿਲ੍ਹਾ ਰੂਪਨਗਰ ਦੇ ਕਿਸਾਨ ਜਸਪ੍ਰੀਤ ਸਿੰਘ ਦੀ ਧੀ ਹੈ, ਜਦੋਂਕਿ ਫਲਾਇੰਗ ਅਫਸਰ ਪ੍ਰਭਸਿਮਰਨ ਕੌਰ ਦੇ ਪਿਤਾ ਪਰਮਜੀਤ ਸਿੰਘ ਵੀ ਗੁਰਦਾਸਪੁਰ ਜ਼ਿਲ੍ਹੇ ਦੇ ਕਿਸਾਨ ਹਨ। ਪ੍ਰਭਸਿਮਰਨ ਦੀ ਨਿਯੁਕਤੀ ਹਵਾਈ ਸੈਨਾ ਦੀ ਐਜੂਕੇਸਨ ਬ੍ਰਾਂਚ ਵਿੱਚ ਹੋਵੇਗੀ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੋਵੇਂ ਨਵ-ਨਿਯੁਕਤ ਅਫਸਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਇਨ੍ਹਾਂ ਧੀਆਂ ਦੇ ਪਿਤਾ ਕਿਸਾਨ ਹਨ ਅਤੇ ਉਨ੍ਹਾਂ ਦੀ ਸਫਲਤਾ ਯਕੀਨੀ ਤੌਰ ’ਤੇ ਪੰਜਾਬ ਦੇ ਛੋਟੇ ਕਸਬਿਆਂ ਅਤੇ ਪਿੰਡਾਂ ਦੇ ਬੱਚਿਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ।

LEAVE A REPLY

Please enter your comment!
Please enter your name here