ਮੋਗਾ ਪੁਲਸ ਵੱਲੋਂ ਦੋ ਵੱਡੇ ਮਾਮਲੇ ਫੁਰਤੀ ਨਾਲ ਹੱਲ

0
196

ਮੋਗਾ (ਅਮਰਜੀਤ ਬੱਬਰੀ)
ਪੰਜਾਬ ਪੁਲਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ ਜੀ ਟੀ ਐੱਫ) ਅਤੇ ਮੋਗਾ ਪੁਲਸ ਨੇ ਬਿਹਾਰ ਪੁਲਸ ਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਚਲਾਏ ਸਾਂਝੇ ਅਪਰੇਸ਼ਨ ਤਹਿਤ ਮੋਗਾ ਜਿਊਲਰ ਕਤਲ ਕੇਸ ਵਿੱਚ ਸ਼ਾਮਲ 4 ਮੁਲਜ਼ਮਾਂ ਨੂੰ ਗਿ੍ਰਫਤਾਰ ਕਰਕੇ ਕਤਲ ਕਾਂਡ ਦੀ ਗੁੱਥੀ ਸੁਲਝਾਅ ਲਈ ਹੈ ।
ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਐਤਵਾਰ ਦੱਸਿਆ ਕਿ ਕਤਲ ਨੂੰ ਅੰਜਾਮ ਦੇਣ ਵਾਲਿਆਂ ਵਿੱਚ ਸ਼ਾਮਲ 3 ਮੁਲਜ਼ਮਾਂ ਨੂੰ ਪਟਨਾ ਤੋਂ ਅਤੇ ਇੱਕ ਨੂੰ ਨਾਂਦੇੜ ਤੋਂ ਗਿ੍ਰਫਤਾਰ ਕੀਤਾ ਹੈ।
12 ਜੂਨ 2023 ਨੂੰ ਮੋਗਾ ਵਿੱਚ ਪੰਜ ਅਣਪਛਾਤੇ ਵਿਅਕਤੀਆਂ ਨੇ ਜਿਊਲਰੀ ਦੁਕਾਨ ਦੇ ਮਾਲਕ ਪਰਮਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ ਅਤੇ ਉਸ ਦੀ ਦੁਕਾਨ ‘ਏਸ਼ੀਆ ਜਵੈਲਰਜ਼’ ’ਚੋਂ ਬੰਦੂਕ ਦੀ ਨੋਕ ’ਤੇ ਸੋਨੇ ਦੇ ਗਹਿਣੇ ਲੁੱਟ ਲਏ ਸਨ। ਗ਼ੌਰਤਲਬ ਹੈ ਕਿ ਮੌਕਾ ਵਾਰਦਾਤ ਤੋਂ ਫਰਾਰ ਹੋਣ ਤੋਂ ਪਹਿਲਾਂ ਲੁਟੇਰੇ ਪਰਮਿੰਦਰ ਸਿੰਘ ਦਾ ਲਾਇਸੈਂਸੀ ਰਿਵਾਲਵਰ ਵੀ ਖੋਹ ਲਿਆ ਸੀ।
ਡੀ ਜੀ ਪੀ ਗੌਰਵ ਨੇ ਦੱਸਿਆ ਕਿ ਤਿੰਨ ਮੁਲਜ਼ਮਾਂ ਰਾਜਵਿੰਦਰ ਸਿੰਘ ਉਰਫ ਮੰਗਾ ਉਰਫ ਰਾਜੂ ਵਾਸੀ ਮੋਗਾ, ਰਾਜਵੀਰ ਸਿੰਘ ਉਰਫ ਅਵਿਨਾਸ਼ ਸਿੰਘ ਵਾਸੀ ਬਿਹਾਰ ਅਤੇ ਵਰੁਣ ਜੈਜ਼ੀ ਉਰਫ ਵਾਨੂ ਵਾਸੀ ਜਲੰਧਰ ਨੂੰ ਪਟਨਾ ਤੋਂ ਗਿ੍ਰਫਤਾਰ ਕੀਤਾ ਗਿਆ ਹੈ, ਜਦਕਿ ਚੌਥੇ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ ਗੋਪੀ ਨੂੰ ਮਹਾਰਾਸ਼ਟਰ ਦੇ ਜ਼ਿਲ੍ਹਾ ਨਾਂਦੇੜ ਤੋਂ ਗਿ੍ਰਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਟੀਮਾਂ ਨੇ ਵਾਰਦਾਤ ਦੌਰਾਨ ਵਰਤੇ ਗਏ ਦੋ ਪਿਸਤੌਲ, ਜਿਨ੍ਹਾਂ ਵਿੱਚ ਇੱਕ .315 ਬੋਰ (ਦੇਸੀ) ਅਤੇ ਇੱਕ .32 ਬੋਰ ਪਿਸਤੌਲ ਸਮੇਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਕੋਲੋਂ ਪਰਮਿੰਦਰ ਸਿੰਘ ਦਾ ਲਾਇਸੈਂਸੀ ਰਿਵਾਲਵਰ ਵੀ ਬਰਾਮਦ ਕੀਤਾ ਹੈ।
ਡੀ ਜੀ ਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਰੇ ਮੁਲਜ਼ਮ ਜਰਾਇਮ-ਪੇਸ਼ਾ (ਹਿਸਟਰੀ ਸ਼ੀਟਰ) ਹਨ ਅਤੇ ਇਨ੍ਹਾਂ ਖ਼ਿਲਾਫ਼ ਪੰਜਾਬ ਅਤੇ ਬਿਹਾਰ ਰਾਜ ਵਿੱਚ ਡਕੈਤੀ, ਚੋਰੀ, ਅਸਲਾ ਐਕਟ, ਐੱਨ ਡੀ ਪੀ ਐੱਸ ਐਕਟ ਆਦਿ ਦੇ ਅਪਰਾਧਿਕ ਮਾਮਲੇ ਦਰਜ ਹਨ। ਮੁਲਜ਼ਮ ਰਾਜਵੀਰ ਇਸ ਤੋਂ ਪਹਿਲਾਂ ਜਲੰਧਰ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲਸ ਹਿਰਾਸਤ ਵਿੱਚੋਂ ਭੱਜ ਗਿਆ ਸੀ ਅਤੇ ਉਦੋਂ ਤੋਂ ਹੀ ਫਰਾਰ ਸੀ।
ਉਨ੍ਹਾਂ ਕਿਹਾ ਕਿ ਪੁਲਸ ਨੇ ਪੰਜਵੇਂ ਮੁਲਜ਼ਮ ਗੋਲੂ ਵਾਸੀ ਪਟਨਾ ਦੀ ਵੀ ਸ਼ਨਾਖ਼ਤ ਕਰ ਲਈ ਹੈ ਅਤੇ ਬੜੀ ਮੁਸਤੈਦੀ ਨਾਲ ਪੁਲਸ ਦੀਆਂ ਕਈ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।

LEAVE A REPLY

Please enter your comment!
Please enter your name here