ਉੱਤਰਾਖੰਡ ’ਚ ਪੰਜਾਬ ਦੇ ਸ਼ਰਧਾਲੂਆਂ ਦੀ ਬੱਸ ਪਲਟੀ, ਕਈ ਜ਼ਖਮੀ

0
187

ਦੇਹਰਾਦੂਨ : ਉੱਤਰਾਖੰਡ ਦੇ ਚੰਪਾਵਤ ਜ਼ਿਲ੍ਹੇ ’ਚ ਬੱਸ ਪਲਟਣ ਕਾਰਨ 25 ਸਿੱਖ ਸ਼ਰਧਾਲੂ ਜ਼ਖਮੀ ਹੋ ਗਏ। ਸੱਤ ਦੀ ਹਾਲਤ ਗੰਭੀਰ ਸੀ। ਹਾਦਸਾ ਨੈਸ਼ਨਲ ਹਾਈਵੇ 9 ’ਤੇ ਧੌਨ ਨੇੜੇ ਐਤਵਾਰ ਦੇਰ ਰਾਤ ਵਾਪਰਿਆ। ਜ਼ਖਮੀਆਂ ਨੂੰ ਚੰਪਾਵਤ ਦੇ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ’ਚੋਂ 7 ਨੂੰ ਗੰਭੀਰ ਹਾਲਤ ਨੂੰ ਦੇਖਦੇ ਹੋਏ ਹਲਦਵਾਨੀ ਦੇ ਸੁਸ਼ੀਲਾ ਤਿਵਾੜੀ ਹਸਪਤਾਲ ’ਚ ਰੈਫਰ ਕਰ ਦਿੱਤਾ ਗਿਆ। ਬੱਸ ’ਚ 50 ਦੇ ਕਰੀਬ ਸ਼ਰਧਾਲੂ ਸਵਾਰ ਸਨ, ਜੋ ਪੰਜਾਬ ਦੇ ਰੂਪਨਗਰ ਜ਼ਿਲ੍ਹੇ ਨਾਲ ਸੰਬੰਧਤ ਹਨ। ਇਹ ਸਾਰੇ ਚੰਪਾਵਤ ਸਥਿਤ ਗੁਰਦੁਆਰਾ ਰੀਠਾ ਸਾਹਿਬ ਮੱਥਾ ਟੇਕ ਕੇ ਪਰਤ ਰਹੇ ਸਨ।

LEAVE A REPLY

Please enter your comment!
Please enter your name here