ਨਵੀਂ ਦਿੱਲੀ : ਛੱਤੀਸਗੜ੍ਹ ਕਾਡਰ ਦੇ 1988 ਬੈਚ ਦੇ ਆਈ ਪੀ ਐੱਸ ਅਧਿਕਾਰੀ ਰਵੀ ਸਿਨਹਾ ਦੇਸ਼ ਦੀ ਵਿਦੇਸ਼ੀ ਜਾਸੂਸੀ ਏਜੰਸੀ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਦੇ ਨਵੇਂ ਮੁਖੀ ਹੋਣਗੇ। ਉਹ ਸਮੰਤ ਕੁਮਾਰ ਗੋਇਲ ਦੀ ਥਾਂ ਲੈਣਗੇ, ਜਿਹੜੇ ਚਾਰ ਸਾਲ ਦੀ ਸੇਵਾ ਤੋਂ ਬਾਅਦ 30 ਜੂਨ ਨੂੰ ਰਿਟਾਇਰ ਹੋ ਰਹੇ ਹਨ। ਸਿਨਹਾ ਇਸ ਵੇਲੇ ਕੈਬਨਿਟ ਸਕੱਤਰੇਤ ਵਿਚ ਵਿਸ਼ੇਸ਼ ਸਕੱਤਰ ਹਨ। ਸਿਨਹਾ, ਜਿਨ੍ਹਾ ਦੀ ਨਿਯੁਕਤੀ ਦੋ ਸਾਲ ਲਈ ਕੀਤੀ ਗਈ ਹੈ, ਰਾਅ ਨਾਲ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਜੁੜੇ ਹੋਏ ਹਨ। ਉਨ੍ਹਾ ਜੰਮੂ-ਕਸ਼ਮੀਰ, ਉੱਤਰ-ਪੂਰਬ ਤੇ ਵਿਦੇਸ਼ਾਂ ਵਿਚ ਕਾਫੀ ਕੰਮ ਕੀਤਾ ਹੈ।



