ਹਰਦੀਪ ਨਿੱਝਰ ਦੀ ਕੈਨੇਡਾ ’ਚ ਗੁਰਦੁਆਰੇ ਦੇ ਬਾਹਰ ਹੱਤਿਆ

0
189

ਟੋਰਾਂਟੋ : ਭਾਰਤ ਨੂੰ ਲੋੜੀਂਦੇ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ (46) ਦੀ ਕੈਨੇਡਾ ਦੇ ਬਿ੍ਰਟਿਸ਼ ਕੋਲੰਬੀਆ ਦੇ ਸਰੀ ’ਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੀ ਪਾਰਕਿੰਗ ’ਚ ਐਤਵਾਰ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਹ ਇਸ ਗੁਰਦੁਆਰੇ ਦਾ ਪ੍ਰਧਾਨ ਸੀ। ਉਹ ਐਤਵਾਰ ਰਾਤ ਕਰੀਬ ਸਾਡੇ 8 ਵਜੇ (ਸਥਾਨਕ ਸਮੇਂ ਅਨੁਸਾਰ) ਕਾਰ ਵਿਚ ਮਰਿਆ ਮਿਲਿਆ। ਉਸ ’ਤੇ ਦੋ ਹਮਲਾਵਰਾਂ ਨੇ ਗੋਲੀਆਂ ਚਲਾਈਆਂ ਤੇ ਉਸ ਨੂੰ ਥਾਂ ’ਤੇ ਹੀ ਮਾਰ ਦਿੱਤਾ। ਜਦੋਂ ਲਾਸ਼ ਹਟਾਈ ਜਾ ਰਹੀ ਸੀ ਤਾਂ ਕੁਝ ਲੋਕਾਂ ਨੇ ਖਾਲਿਸਤਾਨ-ਪੱਖੀ ਤੇ ਭਾਰਤ-ਵਿਰੋਧੀ ਨਾਅਰੇ ਲਾਏ। ਜਲੰਧਰ ਦੇ ਪਿੰਡ ਭਾਰਸਿੰਘ ਪੁਰਾ ਦਾ ਨਿੱਝਰ ਵੱਖਵਾਦੀ ਸੰਗਠਨ ਸਿੱਖਸ ਫਾਰ ਜਸਟਿਸ (ਐੱਸ ਐੱਫ ਜੇ) ਨਾਲ ਜੁੜਿਆ ਹੋਇਆ ਸੀ, ਜਿਸ ਉੱਤੇ ਭਾਰਤ ’ਚ ਪਾਬੰਦੀ ਹੈ। ਉਸ ’ਤੇ 10 ਲੱਖ ਰੁਪਏ ਦਾ ਇਨਾਮ ਸੀ। ਉਸ ਨੇ ਬਰੈਂਪਟਨ ਸ਼ਹਿਰ ’ਚ ਖਾਲਿਸਤਾਨੀ ਰਾਇਸ਼ਮਾਰੀ ਕਰਵਾਉਣ ’ਚ ਅਹਿਮ ਭੂਮਿਕਾ ਨਿਭਾਈ ਸੀ। ਕੌਮੀ ਜਾਂਚ ਏਜੰਸੀ (ਐੱਨ ਆਈ ਏ) ਨੇ 31 ਜਨਵਰੀ 2021 ਨੂੰ ਜਲੰਧਰ ’ਚ ਪੁਜਾਰੀ ਕਮਲਦੀਪ ਸ਼ਰਮਾ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਮਾਮਲੇ ’ਚ ਨਿੱਝਰ ਸਮੇਤ ਚਾਰ ਵਿਅਕਤੀਆਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਸੀ।
ਉਸ ’ਤੇ ਪਿਛਲੇ ਸਾਲ ਸਰੀ ’ਚ 1985 ਦੇ ਏਅਰ ਇੰਡੀਆ ਬੰਬ ਧਮਾਕੇ ਦੇ ਮਾਮਲੇ ’ਚ ਬਰੀ ਹੋਏ ਰਿਪੁਦਮਨ ਸਿੰਘ ਮਲਿਕ ਦੀ ਹੱਤਿਆ ਦਾ ਵੀ ਦੋਸ਼ ਸੀ। ਭਾਰਤ ਸਰਕਾਰ ਦੀ ਟਾਪ ਦੇ 40 ਦਹਿਸ਼ਤਗਰਦਾਂ ਦੀ ਸੂਚੀ ਵਿਚ ਉਸ ਦਾ ਨਾਂਅ ਸੀ।

LEAVE A REPLY

Please enter your comment!
Please enter your name here