ਐੱਸ ਜੀ ਪੀ ਸੀ ਦਾ ਅਜਲਾਸ 26 ਨੂੰ

0
183

ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਸੋਧ ਬਿੱਲ 2023 ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ 103 ਸਾਲਾਂ ਦੇ ਸ਼੍ਰੋਮਣੀ ਕਮੇਟੀ ਇਤਿਹਾਸ ਅੰਦਰ ਅੱਜ ਦਾ ਦਿਨ ਕਾਲੇ ਅੱਖਰਾਂ ਵਿਚ ਯਾਦ ਕੀਤਾ ਜਾਵੇਗਾ, ਜਦੋਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਧੇ ਤੌਰ ’ਤੇ ਗੁਰਦੁਆਰਾ ਪ੍ਰਬੰਧਾਂ ਵਿਚ ਦਖ਼ਲਅੰਦਾਜ਼ੀ ਕਰਕੇ ਗੈਰ-ਸੰਵਿਧਾਨਕ ਬਿੱਲ ਪਾਸ ਕੀਤਾ ਗਿਆ। ਇਸ ਨੂੰ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦਿੱਤਾ  ਜਾਵੇਗਾ।
ਪੰਜਾਬ ਸਰਕਾਰ ਵੱਲੋਂ ਕੀਤੀ ਗਈ ਇਸ ਸਿੱਖ ਵਿਰੋਧੀ ਹਰਕਤ ਦਾ ਹਰ ਪੱਧਰ ’ਤੇ ਜਵਾਬ ਦਿੱਤਾ ਜਾਵੇਗਾ, ਜਿਸ ਦੀ ਰੂਪ ਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਨਰਲ ਇਜਲਾਸ 26 ਜੂਨ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦਿਆ ਗਿਆ  ਹੈ।

LEAVE A REPLY

Please enter your comment!
Please enter your name here