ਭਾਈ ਮੰਡ ਵੱਲੋਂ ਮੁੱਖ ਮੰਤਰੀ ਤਲਬ

0
215

ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ)
ਹਰਿਮੰਦਰ ਸਾਹਿਬ ਤੋਂ ਕੀਰਤਨ ਪ੍ਰਸਾਰਨ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ’ਚ ਗੁਰਦੁਆਰਾ ਸੋਧ ਬਿੱਲ-2023 ਪਾਸ ਕਰਨ ’ਤੇ ਅਕਾਲ ਤਖਤ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 28 ਜੂਨ ਨੂੰ ਅਕਾਲ ਤਖਤ ’ਤੇ ਤਲਬ ਕਰਕੇ ਸਪੱਸ਼ਟੀਕਰਨ ਮੰਗਿਆ ਹੈ। ਅਕਾਲ ਤਖਤ ਦੇ ਸਕੱਤਰੇਤ ਦੇ ਸਾਹਮਣੇ ਮੀਡੀਆ ਨਾਲ ਗੱਲ ਕਰਦਿਆਂ ਭਾਈ ਮੰਡ ਨੇ ਆਖਿਆ ਕਿ ਕੀਰਤਨ ਪ੍ਰਸਾਰਨ ਮਾਮਲੇ ’ਚ ਮੁੱਖ ਮੰਤਰੀ ਨੇ ਸਿੱਖਾਂ ਦੇ ਧਾਰਮਿਕ ਮਾਮਲਿਆਂ ’ਚ ਸਰਕਾਰੀ ਦਖਲਅੰਦਾਜ਼ੀ ਕੀਤੀ ਹੈ, ਜੋ ਕਿ ਨਾਕਾਬਿਲੇ ਬਰਦਾਸ਼ਤ ਹੈ। ਇਸ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾ ਮੁੱਖ ਮੰਤਰੀ ਨੂੰ ਆਦੇਸ਼ ਦਿੱਤਾ ਹੈ ਕਿ ਉਹ 28 ਜੂਨ ਨੂੰ ਸਵੇਰੇ 11 ਵਜੇ ਅਕਾਲ ਤਖਤ ’ਤੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ। ਉਹ ਦੱਸਣ ਕਿ ਉਨ੍ਹਾ ਨੇ ਸੂਬੇ ਦੇ ਸਿੱਖ ਮੁੱਖ ਮੰਤਰੀ ਹੁੰਦਿਆਂ ਅਜਿਹੀ ਅਵੱਗਿਆ ਕਿਉਂ ਕੀਤੀ ਹੈ।
ਸਪੱਸ਼ਟੀਕਰਨ ਦੇਣ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਬਹਾਨੇਬਾਜ਼ੀ ਇੱਕ ਹੋਰ ਅਵੱਗਿਆ ਸਮਝੀ ਜਾਵੇਗੀ। ਉਨ੍ਹਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਆਦੇਸ਼ ਦਿੱਤਾ ਹੈ ਕਿ ਉਹ ਕੌਮ ਦੇ ਸਾਹਮਣੇ ਸਪੱਸ਼ਟੀਕਰਨ ਦੇਣ ਕਿ ਸ਼ੋੋ੍ਰਮਣੀ ਕਮੇਟੀ ਹੁਣ ਤੱਕ ਆਪਣਾ ਨਿੱਜੀ ਚੈਨਲ ਸਥਾਪਤ ਕਿਉਂ ਨਹੀਂ ਕਰ ਸਕੀ ਅਤੇ ਕਿੰਨੇ ਸਮੇਂ ’ਚ ਸਥਾਪਤ ਕਰੇਗੀ।

LEAVE A REPLY

Please enter your comment!
Please enter your name here