ਕੇਜਰੀਵਾਲ ਦਾ ਆਪੋਜ਼ੀਸ਼ਨ ਪਾਰਟੀਆਂ ਨੂੰ ਪੱਤਰ

0
184

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 23 ਜੂਨ ਨੂੰ ਪਟਨਾ ’ਚ ਗੈਰ-ਭਾਜਪਾ ਪਾਰਟੀਆਂ ਦੀ ਮੀਟਿੰਗ ਤੋਂ ਪਹਿਲਾਂ ਕੌਮੀ ਰਾਜਧਾਨੀ ’ਚ ਪ੍ਰਸ਼ਾਸਨਕ ਸੇਵਾਵਾਂ ਨੂੰ ਕੰਟਰੋਲ ਕਰਨ ਬਾਰੇ ਕੇਂਦਰ ਦੇ ਆਰਡੀਨੈਂਸ ’ਤੇ ਚਰਚਾ ਕਰਨ ਲਈ ਵਿਰੋਧੀ ਪਾਰਟੀਆਂ ਨੂੰ ਪੱਤਰ ਭੇਜਿਆ ਹੈ। ਕੇਜਰੀਵਾਲ ਨੇ ਕਿਹਾ ਕਿ ਜੋ ਅੱਜ ਦਿੱਲੀ ’ਚ ਹੋ ਰਿਹਾ ਹੈ, ਕੱਲ੍ਹ ਦੂਜੇ ਰਾਜਾਂ ’ਚ ਵੀ ਹੋ ਸਕਦਾ ਹੈ। ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂਨਾਈਟਿਡ) ਦੇ ਨੇਤਾ ਨਿਤੀਸ਼ ਕੁਮਾਰ ਨੇ 2024 ਦੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਨੂੰ ਟੱਕਰ ਦੇਣ ਲਈ ਸਾਂਝੀ ਰਣਨੀਤੀ ਬਣਾਉਣ ਲਈ ਸ਼ੁੱਕਰਵਾਰ ਨੂੰ ਵਿਰੋਧੀ ਪਾਰਟੀਆਂ ਦੀ ਬੈਠਕ ਸੱਦੀ ਹੈ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਮੀਟਿੰਗ ’ਚ ਰਾਜ ਸਭਾ ’ਚ ਕੇਂਦਰ ਦੇ ਆਰਡੀਨੈਂਸ ਨੂੰ ਪਾਸ ਨਾ ਹੋਣ ਦੇਣ ਬਾਰੇ ਪਹਿਲ ਦੇ ਆਧਾਰ ’ਤੇ ਚਰਚਾ ਹੋਣੀ ਚਾਹੀਦੀ ਹੈ।

LEAVE A REPLY

Please enter your comment!
Please enter your name here