ਮੁਹਾਲੀ ’ਚ ਖੁਫੀਆ ਹੈੱਡਕੁਆਰਟਰ ’ਤੇ ਹਮਲਾ ਕਰਨ ਵਾਲਿਆਂ ਨੂੰ ਪਨਾਹ ਦੇਣ ਵਾਲਾ ਕਾਬੂ

0
199

ਲਖਨਊ : ਕੌਮੀ ਜਾਂਚ ਏਜੰਸੀ (ਐੱਨ ਆਈ ਏ) ਨੇ ਜੇਲ੍ਹ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਕਥਿਤ ਸੰਬੰਧਾਂ ਦੇ ਦੋਸ਼ ’ਚ ਲਖਨਊ ਵਾਸੀ ਨੂੰ ਦਿੱਲੀ ਤੋਂ ਗਿ੍ਰਫਤਾਰ ਕੀਤਾ ਹੈ। ਵਿਕਾਸ ਸਿੰਘ, ਜੋ ਲਖਨਊ ਦੇ ਗੋਮਤੀ ਨਗਰ ਐਕਸਟੈਂਸ਼ਨ ਦਾ ਰਹਿਣ ਵਾਲਾ ਹੈ, ਨੇ ਕਥਿਤ ਤੌਰ ’ਤੇ ਬਿਸ਼ਨੋਈ ਦੇ ਅੱਤਵਾਦੀ ਸਿੰਡੀਕੇਟ ਮੈਂਬਰਾਂ ਨੂੰ ਪਨਾਹ ਦਿੱਤੀ ਸੀ, ਜਿਨ੍ਹਾਂ ਮਈ 2022 ਵਿਚ ਮੁਹਾਲੀ ਵਿਚ ਪੰਜਾਬ ਪੁਲਸ ਦੇ ਖੁਫੀਆ ਹੈੱਡਕੁਆਰਟਰ ’ਤੇ ਰਾਕੇਟ-ਪ੍ਰੋਪੇਲਡ ਗ੍ਰਨੇਡ (ਆਰ ਪੀ ਜੀ) ਹਮਲੇ ਨੂੰ ਅੰਜਾਮ ਦਿੱਤਾ ਸੀ। ਇਸ ਸਾਲ 17 ਮਈ ਨੂੰ ਏਜੰਸੀ ਨੇ ਯੂ ਪੀ ਦੇ ਤਿੰਨ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਸੀ, ਜਿਸ ’ਚ ਲਖਨਊ ’ਚ ਵਿਕਾਸ ਸਿੰਘ ਦਾ ਅਪਾਰਟਮੈਂਟ ਵੀ ਸ਼ਾਮਲ ਹੈ। ਐੱਨ ਆਈ ਏ ਨੇ ਉਸ ਨੂੰ ਦਿੱਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਅਤੇ ਪੰਜ ਦਿਨ ਦਾ ਰਿਮਾਂਡ ਹਾਸਲ ਕੀਤਾ। ਐੱਨ ਆਈ ਏ ਨੇ ਇੱਕ ਪ੍ਰੈੱਸ ਬਿਆਨ ’ਚ ਕਿਹਾ ਕਿ ਵਿਕਾਸ ਸਿੰਘ ਨੇ ਆਰ ਪੀ ਜੀ ਹਮਲੇ ਨੂੰ ਅੰਜਾਮ ਦੇਣ ਵਾਲੇ ਦੀਪਕ ਸੁਰਖਪੁਰ ਅਤੇ ਦਿਵਯਾਂਸ਼ੂ ਨੂੰ ਕਈ ਵਾਰ ਪਨਾਹ ਦਿੱਤੀ ਸੀ।

LEAVE A REPLY

Please enter your comment!
Please enter your name here