ਹਿੰਦੂ ਤਿਉਹਾਰਾਂ ਖਿਲਾਫ ਨੋਟੀਫਿਕੇਸ਼ਨ ਵਾਪਸ ਲੈਣ ਦੀ ਹਦਾਇਤ

0
175

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੀ ਰਣਨੀਤਕ ਸੁਧਾਰ ਇਕਾਈ ਦੇ ਮੁਖੀ ਸਲਮਾਨ ਸੂਫੀ ਨੇ ਕਿਹਾ ਕਿ ਸਿੱਖਿਆ ਮੰਤਰੀ ਰਾਣਾ ਤਨਵੀਰ ਹੁਸੈਨ ਨੇ ਉੱਚ ਸਿੱਖਿਆ ਕਮਿਸ਼ਨ ਨੂੰ ਉਸ ਨੋਟੀਫਿਕੇਸ਼ਨ ਨੂੰ ਵਾਪਸ ਲੈਣ ਲਈ ਕਿਹਾ ਸੀ, ਜਿਸ ’ਚ ਯੂਨੀਵਰਸਿਟੀਆਂ ’ਚ ਹਿੰਦੂ ਤਿਉਹਾਰਾਂ ਨੂੰ ਮਨਾਉਣ ’ਤੇ ਰੋਕ ਲਗਾਈ ਗਈ ਹੈ। ਹਾਲ ਹੀ ’ਚ ਇਕ ਯੂਨੀਵਰਸਿਟੀ ’ਚ ਹੋਲੀ ਮਨਾਉਣ ਦੀਆਂ ਰਿਪੋਰਟਾਂ ਆਉਣ ਤੋਂ ਬਾਅਦ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਸੂਫੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਿੱਖਿਆ ਮੰਤਰੀ ਨੇ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਦਾ ਸਖਤ ਨੋਟਿਸ ਲਿਆ ਹੈ ਅਤੇ ਇਸ ਨੂੰ ਵਾਪਸ ਲੈਣ ਲਈ ਕਿਹਾ ਹੈ।

LEAVE A REPLY

Please enter your comment!
Please enter your name here