ਸੰਯੁਕਤ ਰਾਸ਼ਟਰ ‘ਚ ਸੁਧਾਰਾਂ ਦੀ ਵਕਾਲਤ

0
170

ਵਾਸ਼ਿੰਗਟਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਯੁਕਤ ਰਾਸ਼ਟਰ ਸਮੇਤ ਬਹੁਪੱਖੀ ਸੰਸਥਾਵਾਂ ਵਿਚ ਸੁਧਾਰਾਂ ਦੀ ਜ਼ੋਰਦਾਰ ਵਕਾਲਤ ਕੀਤੀ ਹੈ | ਅਮਰੀਕਾ ਨਾਲ ਭਾਰਤ ਦੇ ਸੰਬੰਧਾਂ ਬਾਰੇ ਬੇਬਾਕੀ ਨਾਲ ਗੱਲ ਕਰਦਿਆਂ ਉਨ੍ਹਾ ਕਿਹਾ ਕਿ ਇਹ ਦੋਵਾਂ ਦੇਸ਼ਾਂ ਦੇ ਸੰਬੰਧਾਂ ਲਈ ਨਵੀਂ ਸਵੇਰ ਹੈ, ਜੋ ਨਾ ਸਿਰਫ ਉਨ੍ਹਾਂ ਦੀ, ਸਗੋਂ ਪੂਰੀ ਦੁਨੀਆ ਦੀ ਕਿਸਮਤ ਨੂੰ ਨਵਾਂ ਰੂਪ ਦੇਵੇਗੀ | ਮੋਦੀ ਦੂਜੀ ਵਾਰ ਅਮਰੀਕੀ ਕਾਂਗਰਸ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਬਣ ਗਏ |
ਮੋਦੀ ਨੇ ਇਕ ਹੋਰ ਪ੍ਰੋਗਰਾਮ ਵਿਚ ਕਿਹਾ ਕਿ ਭਾਰਤੀ-ਅਮਰੀਕੀਆਂ ਨੇ ਭਾਰਤ-ਅਮਰੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਅਤੇ ਉਸ ਦੇਸ਼ ਦੇ ਸਮੁੱਚੇ ਵਿਕਾਸ ‘ਚ ਅਹਿਮ ਭੂਮਿਕਾ ਨਿਭਾਈ, ਜਿਸ ‘ਚ ਉਹ ਰਹਿੰਦੇ ਹਨ | ਮੋਦੀ ਨੇ ਵ੍ਹਾਈਟ ਹਾਊਸ (ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫਤਰ) ਕੰਪਲੈਕਸ ਵਿਖੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਪ੍ਰਥਮ ਮਹਿਲਾ ਜਿੱਲ ਬਾਇਡਨ ਵੱਲੋਂ ਰੱਖੇ ਸਰਕਾਰੀ ਰਾਤ ਦੇ ਖਾਣੇ ‘ਚ ਮੇਜ਼ਬਾਨਾਂ ਦੀ ਸਫਲਤਾ ਦੀ ਕਾਮਨਾ ਕੀਤੀ |
ਉਨ੍ਹਾ ਭਾਰਤ ਅਤੇ ਅਮਰੀਕਾ ਦੀ ਦੋਸਤੀ ਦੇ ਨਾਲ-ਨਾਲ ਚੰਗੀ ਸਿਹਤ, ਖੁਸ਼ਹਾਲੀ, ਆਜ਼ਾਦੀ ਅਤੇ ਲੋਕਾਂ ਦੀ ਸਮਾਨਤਾ ਤੇ ਭਾਈਚਾਰਕ ਸਾਂਝ ਦੀ ਕਾਮਨਾ ਕੀਤੀ | ਰਾਤ ਦੇ ਖਾਣੇ ‘ਚ 400 ਤੋਂ ਵੱਧ ਮਹਿਮਾਨਾਂ ਨੂੰ ਸੱਦਾ ਦਿੱਤਾ ਗਿਆ, ਜਿਨ੍ਹਾਂ ‘ਚ ਮੁਕੇਸ਼ ਅੰਬਾਨੀ, ਆਨੰਦ ਮਹਿੰਦਰਾ, ਗੂਗਲ ਦੇ ਸੀ ਈ ਓ ਸੁੰਦਰ ਪਿਚਾਈ, ਮਾਈਕ੍ਰੋਸਾਫਟ ਦੇ ਸੀ ਈ ਓ ਸੱਤਿਆ ਨਡੇਲਾ ਅਤੇ ਐਪਲ ਦੇ ਸੀ ਈ ਓ ਟਿਮ ਕੁੱਕ ਸਮੇਤ ਟੈਕਨਾਲੋਜੀ ਅਤੇ ਹੋਰ ਖੇਤਰਾਂ ਦੀਆਂ ਹਸਤੀਆਂ ਸ਼ਾਮਲ ਸਨ |

LEAVE A REPLY

Please enter your comment!
Please enter your name here