ਅੰਮਿ੍ਰਤਸਰ : ਤਰਨ ਤਾਰਨ ਖੇਤਰ ’ਚ ਅੰਤਰਰਾਸ਼ਟਰੀ ਸਰਹੱਦ ਤੋਂ ਭਾਰਤੀ ਖੇਤਰ ’ਚ ਘੁਸਪੈਠ ਕਰਨ ਵਾਲੇ ਪਾਕਿਸਤਾਨੀ ਡਰੋਨ ਨੂੰ ਬੀ ਐੱਸ ਐੱਫ ਦੇ ਜਵਾਨਾਂ ਨੇ ਡੇਗ ਲਿਆ। ਜਵਾਨਾਂ ਨੇ ਸ਼ੁੱਕਰਵਾਰ ਦੇਰ ਰਾਤ ਡਰੋਨ ਨੂੰ ਦੇਖਿਆ ਅਤੇ ਉਸ ਨੂੰ ਰੋਕਣ ਲਈ ਤੁਰੰਤ ਕਾਰਵਾਈ ਕੀਤੀ। ਬੀ ਐੱਸ ਐੱਫ ਅਤੇ ਪੰਜਾਬ ਪੁਲਸ ਵੱਲੋਂ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਸ਼ਨੀਵਾਰ ਸਵੇਰੇ ਪਿੰਡ ਲਾਖਣਾ ਦੇ ਖੇਤ ’ਚੋਂ ਡੇਗਿਆ ਗਿਆ ਡਰੋਨ ਬਰਾਮਦ ਕੀਤਾ।





