ਸ੍ਰੀ ਆਨੰਦਪੁਰ ਸਾਹਿਬ (ਅਰਵਿੰਦਰ ਸਿੰਘ ਬਿੰਦੀ)-ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਐਤਵਾਰ ਪੰਥਕ ਰਵਾਇਤਾਂ ਅਨੁਸਾਰ ਜਥੇਦਾਰ ਵਜੋਂ ਸੇਵਾ ਸੰਭਾਲ ਲਈ। ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਸੇਵਾ ਸੰਭਾਲ ਸਮਾਗਮ ਮੌਕੇ ਸਕੱਤਰ ਪ੍ਰਤਾਪ ਸਿੰਘ ਨੇ ਸ਼੍ਰੋਮਣੀ ਕਮੇਟੀ ਦੀ 16 ਜੂਨ ਨੂੰ ਹੋਈ ਅੰਤਿ੍ਰੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦਾ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਜਥੇਦਾਰ ਨਿਯੁਕਤ ਕਰਨ ਦਾ ਮਤਾ ਪੜ੍ਹਿਆ। ਉਪਰੰਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਗਿਆਨੀ ਸੁਲਤਾਨ ਸਿੰਘ ਦੇ ਨਾਂਅ ਦਾ ਐਲਾਨ ਕੀਤਾ, ਜਿਸ ਨੂੰ ਹਾਜ਼ਰ ਪੰਥਕ ਸ਼ਖਸੀਅਤਾਂ ਅਤੇ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ।





