ਅੰਮਿ੍ਤਸਰ : ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਨੂੰ ਧਮਕੀ ਦੇ ਕੇ ਫਿਰੌਤੀ ਮੰਗੀ ਗਈ ਹੈ | ਪੁਲਸ ਨੇ ਇਸ ਸੰਬੰਧੀ ਥਾਣਾ ਕੰਟੋਨਮੈਂਟ ‘ਚ ਕੇਸ ਦਰਜ ਕੀਤਾ ਹੈ | ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਧਮਕੀ ਦੇਣ ਵਾਲੇ ਦੀ ਆਡੀਓ ਸੋਨੀ ਨੇ ਪੁਲਸ ਨੂੰ ਸੌਂਪ ਦਿੱਤੀ ਹੈ | ਅਣਪਛਾਤੇ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸ ਕੇ 10 ਲੱਖ ਰੁਪਏ ਫਿਰੌਤੀ ਮੰਗੀ ਹੈ | ਇਸ ਤੋਂ ਪਹਿਲਾਂ ਸਾਬਕਾ ਅਕਾਲੀ ਵਿਧਾਇਕ ਅਮਰਪਾਲ ਸਿੰਘ ਬੋਨੀ ਕੋਲੋਂ ਵੀ 18 ਜੂਨ ਨੂੰ ਇਸੇ ਤਰ੍ਹਾਂ ਅਣਪਛਾਤੇ ਵਿਅਕਤੀ ਨੇ ਧਮਕੀ ਭਰਿਆ ਫੋਨ ਕਰਕੇ ਫਿਰੌਤੀ ਮੰਗੀ ਸੀ |