ਜੰਗੀ ਜਗੀਰ ਨੂੰ ਦੁੱਗਣਾ ਕਰਨ ਦਾ ਫੈਸਲਾ

0
242

ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ‘ਪੰਜਾਬ ਵਾਰ ਅਵਾਰਡਜ਼ ਐਕਟ, 1948’ ਦੇ ਤਹਿਤ ਜੰਗੀ ਜਗੀਰ ਨੂੰ ਮੌਜੂਦਾ 10,000 ਰੁਪਏ ਸਾਲਾਨਾ ਤੋਂ ਦੁੱਗਣਾ ਕਰਕੇ 20,000 ਰੁਪਏ ਸਾਲਾਨਾ ਕਰਨ ਦਾ ਫੈਸਲਾ ਕੀਤਾ ਹੈ। ਚੀਮਾ ਨੇ ਦੱਸਿਆ ਕਿ ਜੂਨ 2013 ਤੋਂ ਬਾਅਦ ਜੰਗੀ ਜਗੀਰ ਵਿੱਚ ਬੀਤੇ 10 ਸਾਲ ਦੌਰਾਨ ਕੋਈ ਵੀ ਵਾਧਾ ਨਹੀਂ ਕੀਤਾ ਗਿਆ ਸੀ। ਵਿੱਤ ਮੰਤਰੀ ਨੇ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਇਸ ਸੰਬੰਧੀ ਭੇਜੀ ਗਈ ਤਜਵੀਜ਼ ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ।
ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਮਾਪਿਆਂ ਦੀ ਰਿਣੀ ਹੈ, ਜਿਨ੍ਹਾਂ ਬਿਨਾਂ ਕੋਈ ਪ੍ਰਵਾਹ ਕੀਤਿਆਂ ਆਪਣਿਆਂ ਪੁੱਤਾਂ ਨੂੰ ਦੇਸ਼ ਦੀ ਰਾਖੀ ਲਈ ਤੋਰਿਆ ਸੀ। ਜ਼ਿਕਰਯੋਗ ਹੈ ਕਿ ਉਨ੍ਹਾਂ ਮਾਪਿਆਂ, ਜੋ ਪੰਜਾਬ ਦੇ ਵਸਨੀਕ ਹਨ ਅਤੇ ਜਿਨ੍ਹਾਂ ਦੇ ਇਕਲੌਤੇ ਪੁੱਤਰ ਜਾਂ 2 ਤੋਂ 3 ਪੁੱਤਰਾਂ ਨੇ ਦੂਜੇ ਵਿਸ਼ਵ ਯੁੱਧ, ਕੌਮੀ ਸੰਕਟ 1962 ਅਤੇ ਕੌਮੀ ਸੰਕਟ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਕੀਤੀ, ਨੂੰ ਪੰਜਾਬ ਸਰਕਾਰ ਵੱਲੋਂ ਸਨਮਾਨ ਵਜੋਂ ਸਾਲਾਨਾ ਜੰਗੀ ਜਗੀਰ ਅਦਾ ਕੀਤੀ ਜਾਂਦੀ ਹੈ।

LEAVE A REPLY

Please enter your comment!
Please enter your name here