ਸਕੀਮ ਵਾਪਸ ਲੈਣੀ ਪਵੇਗੀ : ਰਾਹੁਲ

0
317

ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਈ ਡੀ ਵੱਲੋਂ ਕੀਤੀ ਪੁੱਛ-ਪੜਤਾਲ ਦੌਰਾਨ ਸਮਰਥਨ ਲਈ ਕਾਂਗਰਸ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਇਕੱਲੇ ਨਹੀਂ ਸਨ, ਸਗੋਂ ਲੋਕਤੰਤਰ ਲਈ ਲੜਨ ਵਾਲੇ ਨਾਲ ਸਨ | ਇਥੇ ਬੁੱਧਵਾਰ ਪਾਰਟੀ ਹੈੱਡਕੁਆਰਟਰ ‘ਤੇ ਪੁੱਜੇ ਕਾਂਗਰਸ ਨੇਤਾ ਨੇ ਕੇਂਦਰ ਦੀ ਅਗਨੀਪੱਥ ਯੋਜਨਾ ਦਾ ਵਿਰੋਧ ਕਰਦਿਆਂ ਕਿਹਾ ਕਿ ਸਾਨੂੰ ਫੌਜ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ ਪਰ ਇਹ ਸਰਕਾਰ ਇਸ ਨੂੰ ਕਮਜ਼ੋਰ ਕਰ ਰਹੀ ਹੈ | ਜੰਗ ਦੌਰਾਨ ਇਸ ਦੇ ਨਤੀਜੇ ਭੁਗਤਣੇ ਪੈਣਗੇ | ਉਨ੍ਹਾ ਕਿਹਾ-ਮੈਂ ਕਿਹਾ ਸੀ ਕਿ ਖੇਤੀ ਕਾਨੂੰਨ ਵਾਪਸ ਲੈ ਲਏ ਜਾਣਗੇ | ਹੁਣ ਕਾਂਗਰਸ ਕਹਿ ਰਹੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਨਵੀਂ ਅਗਨੀਪੱਥ ਸਕੀਮ ਵਾਪਸ ਲੈਣੀ ਪਵੇਗੀ | ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਸਾਡਾ ਕੰਮ ਹੈ ਅਤੇ ਅਸੀਂ ਇਸ ਨੂੰ ਯਕੀਨੀ ਬਣਾਵਾਂਗੇ |

LEAVE A REPLY

Please enter your comment!
Please enter your name here